19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੋਈ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ-ਗਿਆਨੀ ਕੁਲਦੀਪ ਸਿੰਘ ਗੜਗੱਜ

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਸਮੇਂ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ ਸੰਗਤ ਨੂੰ ਸੰਬੋਧਨ ਕਰਦੇ ਹੋਏ, ਨਾਲ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਹੋਰ | (ਸੱਜੇ) 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਬਿਜਲਈ ਲੜੀਆਂ ਨਾਲ ਸਜਾਏ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦਾ ਮਨਮੋਹਕ ਦਿ੍ਸ਼ | ਤਸਵੀਰਾਂ: ਰਣਜੀਤ ਸਿੰਘ ਢਿੱਲੋਂ <br/> 04-05-2026
ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਅੱਜ ਰਾਤ ਦੇ ਧਾਰਮਿਕ ਦੀਵਾਨਾਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮਿਲ ਹੋਏ | ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ | ਉਪਰੰਤ ਆਪਣੇ ਸੰਬੋਧਨ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਧਰਮ 'ਤੇ ਇਸ ਸਮੇਂ ਚੌਤਰਫਾ ਹਮਲੇ ਹੋ ਰਹੇ ਹਨ | ਜਿਸ ਤੋਂ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕੋਈ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ, ਗੁਰੂ ਘਰਾਂ 'ਤੇ ਸਾਨੂੰ ਪੰਥਕ ਪਹਿਰੇਦਾਰੀ ਮਜਬੂਤ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਹੋ ਰਹੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੱਲੋਂ ਸਾਡੀ ਵੀ ਗੁਰੂ ਨਾਲ ਟੁੱਟੀ ਹੈ ਤਾਂ ਉਸ ਨੂੰ ਸਾਬਤ ਸੂਰਤ ਹੋ ਕੇ ਗੰਢੀਏ | ਉਨ੍ਹਾਂ ਕਿਹਾ ਕਿ ਜਦੋਂ ਵੀ ਅਰਦਾਸ ਵਿਚ 40 ਮੁਕਤਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਉਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਦਾ ਚੇਤਾ ਆਉਂਦਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਉਪਰੰਤ ਰਾਤ ਦੇ ਮਹਾਨ ਕੀਰਤਨ ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਭਾਈ ਬਹੋ ਲਵਲੀਨ ਸਿੰਘ ਦੇ ਜਥੇ ਵੱਲੋਂ ਵੀ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਦੱਸਿਆ ਕਿ 4 ਮਈ 21 ਵਿਸਾਖ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਸਵੇਰੇ 9 ਵਜੇ ਪਵੇਗਾ | ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ: ਜਗਦੀਪ ਸਿੰਘ ਸੋਢੀ,ਗੁਰਨਾਮ ਸਿੰਘ ਸਜਦਾ ਰੋਹੇਲਾ ਸੈਦਾ ਰੁਹੇਲਾ, ਰਣਜੀਤ ਸਿੰਘ ਸੰਧੂ, ਸਾਬਕਾ ਮੈਨੇਜਰ ਭਾਈ ਲਖਬੀਰ ਸਿੰਘ, ਸਾਬਕਾ ਮੈਨੇਜਰ ਭਾਈ ਸੁਮੇਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸੀ. ਆਈ. ਏ.-1 ਦੇ ਏ. ਐਸ. ਆਈ. ਖ਼ਿਲਾਫ਼ ਭਿ੍ਸ਼ਟਾਚਾਰ ਮਾਮਲੇ ਦੀ ਜਾਂਚ ਤੇਜ਼
Ad Position 24