19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਕੋਟਕਪੂਰਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਸਪੀਕਰ ਸੰਧਵਾਂ ਨੇ ਇਨਾਮ ਵੰਡੇ <br/>

Ad Position 21
No active advertisement
ਅਜੀਤ ਡੈਸਕ 04-05-2026
ਕੋਟਕਪੂਰਾ, 3 ਮਈ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜ਼ਿਜ਼ ਕੋਟਕਪੂਰਾ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦੇ ਸਮਾਪਤੀ ਸਮਾਗਮ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸੰਧਵਾਂ ਨੇ ਕਿਹਾ ਕਿ ਗਤਕਾ ਇਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਹੈ, ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀ ਹੈ | ਗਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿੰਦੇ ਹਨ ਅਤੇ ਜੀਵਨ ਵਿਚ ਉੱਚ ਆਦਰਸ਼ਾਂ ਨੂੰ ਅਪਣਾਉਂਦੇ ਹਨ | ਉਨ੍ਹਾਂ ਖਿਡਾਰਨਾਂ ਨੂੰ ਆਪਣੇ ਧਰਮ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ | ਇਸ ਮੌਕੇ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿਤ ਲਈ | ਫ਼ਾਜ਼ਿਲਕਾ ਨੇ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫ਼ਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ 'ਬਿਹਤਰੀਨ ਉਭਰਦੀ ਖਿਡਾਰਨ', ਫ਼ਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ 'ਬਿਹਤਰ ਜੂਨੀਅਰ ਗਤਕਾਬਾਜ', ਲੁਧਿਆਣਾ ਦੀ ਅਨੂਕੀਰਤ ਕੌਰ ਨੂੰ 'ਬਿਹਤਰੀਨ ਫਰੀ ਸੋਟੀ ਖਿਡਾਰਨ', ਰੂਪਨਗਰ ਦੀ ਪਵਨੀਤ ਕੌਰ ਨੂੰ 'ਸਰਵੋਤਮ ਖਿਡਾਰਨ' ਅਤੇ ਇਸ਼ਪ੍ਰੀਤ ਕੌਰ ਨੂੰ 'ਬਿਹਤਰੀਨ ਗਤਕਾ ਸੋਟੀ ਖਿਡਾਰਨ' ਦਾ ਸਨਮਾਨ ਦਿੱਤਾ ਗਿਆ | ਫ਼ਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ 'ਬਿਹਤਰੀਨ ਸਬ-ਜੂਨੀਅਰ ਸਟਾਰ' ਐਵਾਰਡ ਨਾਲ ਨਿਵਾਜਿਆ ਗਿਆ | ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਪ੍ਰਧਾਨ ਵਿਸ਼ਵ ਗਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗਤਕਾ ਖੇਡ ਵਿਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱੱਧਰ 'ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ | ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿਚ 11 ਜ਼ਿਲਿ੍ਹਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗਤਕਾ ਦੀ ਵਧਦੀ ਲੋਕਪਿ੍ਯਤਾ ਅਤੇ ਇਸ ਦੀ ਅਨੁਸ਼ਾਸਨ, ਹੌਂਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ | ਸੰਧਵਾਂ ਵਲੋਂ ਜੇਤੂ ਟੀਮਾਂ, ਪ੍ਰਬੰਧਕਾਂ ਅਤੇ ਹੋਰ ਸਹਿਯੋਗੀਆਂ ਦਾ ਸਨਮਾਨ ਕੀਤਾ ਗਿਆ | ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖ਼ੂਬੀ ਨਿਭਾਇਆ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਗਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਤਲਵਿੰਦਰ ਸਿੰਘ ਮੁੱਖ ਰੈਫਰੀ, ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫ਼ਰੀ ਹਰਸਿਮਰਨ

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਨੂੰ ਸਦਮਾ, ਮਾਤਾ ਦਾ ਦਿਹਾਂਤ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਹੋਇਆ <br/>
Ad Position 24