ਰਾਮਾਂ ਮੰਡੀ, 3 ਮਈ (ਗੁਰਪ੍ਰੀਤ ਸਿੰਘ ਅਰੋੜਾ)- ਮੋਟਰ-ਸਾਈਕਲ ਅਤੇ ਫੀਟਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ¢ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ ਅਤੇ ਪਾਇਲਟ ਗਗਨ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ¢ ਜ਼ਖ਼ਮੀ ਵਿਅਕਤੀ ਦੀ ਸਿਰ ਵਿਚ ਸੱਟ ਅਤੇ ਇਕ ਲੱਤ ਟੁੱਟ ਗਈ ਅਤੇ ਡਾਕਟਰਾਂ ਵਲੋਂ ਉਸ ਨੂੰ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਜਿਸ ਦੀ ਪਹਿਚਾਣ ਪ੍ਰੇਮ ਕੁਮਾਰ ਪੁੱਤਰ ਗੁਰਮੀਤ ਰਾਮ ਵਾਸੀ ਮਲਕਾਣਾ ਹੋਈ ਹੈ¢