ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਜਨਤਾ ਪਾਰਟੀ ਨੂੰ ਬਠਿੰਡਾ 'ਚ ਉਸ ਵੇਲੇ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸੇਵਾਮੁਕਤ ਤਹਿਸੀਲਦਾਰ ਮਹਿੰਦਰ ਸਿੰਘ ਸਿੱਧੂ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ¢ ਉਨ੍ਹਾਂ ਨੂੰ ਸਥਾਨਕ ਅਜੀਤ ਰੋਡ 'ਤੇ ਆਯੋਜਿਤ ਪ੍ਰੋਗਰਾਮ ਦੌਰਾਨ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਸ਼ਾਮਲ ਕਰਵਾਇਆ ਗਿਆ¢ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਅਤੇ ਰਿਟਾਇਰਡ ਪੈਨਸ਼ਨਰਜ਼ ਯੂਨੀਅਨ ਦੇ ਮੁੱਖ ਸਲਾਹਕਾਰ ਗੁਰਦੇਵ ਸਿੰਘ ਕੋਟ ਫੱਤਾ ਦੇ ਇਲਾਵਾ ਰਿਟਾਇਰਡ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ, ਜਗਦੀਪ ਸਿੰਘ, ਜਵਾਹਰ ਲਾਲ ਰੂਪਾਲ, ਮਲਕੀਤ ਸਿੰਘ ਖ਼ਾਲਸਾ, ਅਵਤਾਰ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਮਨਪ੍ਰੀਤ ਸਿੰਘ, ਗੁਰਪ੍ਰਸਾਦ ਬਾਂਸਲ, ਸ਼ਮਸ਼ੇਰ ਸਿੰਘ ਸਿੱਧੂ, ਸਤਨਾਮ ਸਿੰਘ, ਸੁਰੇਂਦਰ ਕੁਮਾਰ ਸ਼ਰਮਾ, ਪਵਨ ਕੁਮਾਰ ਸ਼ਰਮਾ, ਦੇਸ਼ਬੰਧੂ, ਗੁਰਚਰਨ ਸਿੰਘ, ਸਤੀਸ਼ ਕੁਮਾਰ, ਡਾ. ਘੁੱਕਰ ਸਿੰਘ, ਸੁਰਿੰਦਰ ਨਈਅਰ ਸਮੇਤ ਹੋਰ ਵੀ ਕਈ ਸ਼ਾਮਿਲ ਹਨ¢ ਇਹ ਸਾਰੇ ਲੋਕ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਹੁਦਿਆਂ ਤੋਂ ਰਿਟਾਇਰਡ ਹਨ¢ ਇਸ ਦੌਰਾਨ ਸਰੂਪ ਚੰਦ ਸਿੰਗਲਾ ਅਤੇ ਹੋਰ ਆਗੂਆਂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ¢ ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਨੇਤਾ ਅਤੇ ਆਮ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿੱਤਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ¢ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਭਾਜਪਾ ਦੀ ਅਗਵਾਈ ਵਿਚ ਬਦਲਾਅ ਤੈਅ ਹੈ¢