19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਚ ਇਨਵੈਸਟੀਚਰ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਲਹਿਰਾ ਮੁਹੱਬਤ, 3 ਮਈ (ਸੁਖਪਾਲ ਸਿੰਘ ਸੁੱਖੀ)- ਸਿਲਵਰ ਓਕਸ ਸਕੂਲ ਲਹਿਰਾ ਬੇਗਾ (ਰਾਮਪੁਰਾ ਰੋਡ ਬਠਿੰਡਾ) ਵਿਚ ਇਨਵੈਸਟਿਚਰ ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਪਿ੍ੰਸੀਪਲ ਸ੍ਰੀਮਤੀ ਛਾਇਆ ਵਿਨੋਚਾ ਦੀ ਵਿਸ਼ੇਸ਼ ਹਾਜ਼ਰੀ ਰਹੀ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪਿ੍ੰਸੀਪਲ ਸ੍ਰੀਮਤੀ ਛਾਇਆ ਵਿਨੋਚਾ ਵਲੋਂ ਦੀਪ ਜਗ੍ਹਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਤੱਕ ਪਹੁੰਚਣ ਲਈ ਵਿਦਿਆਰਥੀਆਂ ਨੇ ਇਕ ਸੁਚਾਰੂ ਚੋਣ ਪ੍ਰਕਿਰਿਆ 'ਚੋਂ ਲੰਘਦਿਆਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਸਕੂਲ ਕੈਬਿਨੇਟ ਨੇ ਆਪਣੇ ਕਰਤੱਵਾਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਸਹੁੰ ਚੁੱਕੀ | ਇਸ ਤੋਂ ਪਿਛਲੀ ਸਕੂਲ ਕੈਬਿਨੇਟ ਨੂੰ ਵੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਆਪਣੇ ਕਰਤੱਵਾਂ ਨੂੰ ਸਫਲਤਾਪੂਰਵਕ ਢੰਗ ਨਾਲ ਨਿਭਾਉਣ ਲਈ ਗਵਰਨਿੰਗ ਬਾਡੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਮੌਕੇ ਕਲਾਸ ਛੇਵੀਂ ਦੀ ਵਿਦਿਆਰਥਣ ਜਪਜੀਤ ਪਾਲ ਕੌਰ ਅਤੇ ਕਲਾਸ ਅੱਠਵੀਂ ਦੀ ਵਿਦਿਆਰਥਣ ਜਸਕਰਨ ਕੌਰ ਨੂੰ ਉਨ੍ਹਾਂ ਦੀ ਸਾਲ ਭਰ ਦੀ 100 ਫ਼ੀਸਦੀ ਹਾਜ਼ਰੀ ਲਈ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਡਾਇਰੈਕਟਰ ਸ੍ਰੀਮਤੀ ਸੇਖੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਣਨ ਤੋਂ ਬਾਅਦ ਵੀ ਜਾਇਦਾਦ 'ਚ ਇਕ ਰੁਪਏ ਤੱਕ ਦਾ ਵਾਧਾ ਨਹੀਂ ਕਰਾਂਗਾ-ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਗਲੀ ਖ਼ਬਰ ਪੰਜਾਬ ਭਰ 'ਚੋਂ ਤੀਜੇ ਨੰਬਰ 'ਤੇ ਰਹੀ ਗਾਟਵਾਲੀ ਦੀ ਵਾਲੀਬਾਲ ਟੀਮ ਦਾ ਜਥੇਦਾਰ ਦਾਦੂਵਾਲ ਵਲੋਂ ਸਨਮਾਨ
Ad Position 24