18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡਾ. ਬਲਜੀਤ ਕੌਰ ਵਲੋਂ 50 ਲੱਖ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-05-2026
ਮਲੋਟ, 4 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਪਿੰਡ ਵਿਰਕ ਖੇੜਾ ਵਿਖੇ ਲਗਪਗ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਿੰਡ ਨੂੰ ਵਧੀਆ ਖੇਡ ਮੈਦਾਨ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਅੱਜ ਪੂਰਾ ਹੋ ਰਿਹਾ ਹੈ ਅਤੇ ਪੰਜਾਬ ਭਰ ਵਿਚ ਪਿੰਡਾਂ ਦੇ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ | ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਖੇਡ ਗਰਾਊਾਡ ਨਹੀਂ ਬਣਿਆ, ਸਗੋਂ ਬੱਚਿਆਂ ਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖੀ ਗਈ ਹੈ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ | ਇਸ ਮੌਕੇ ਸਹਿਕਾਰੀ ਸਭਾਵਾਂ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਹਰਜਿੰਦਰ ਸਿੰਘ ਸਰਪੰਚ ਵਿਰਕ ਖੇੜਾ, ਗੁਰਪ੍ਰੀਤ ਸਿੰਘ ਸਰਾਂ, ਦਲਜੀਤ ਸਿੰਘ, ਜਸਬੀਰ ਸਿੰਘ, ਡਾ. ਗੁਰਮੀਤ ਸਿੰਘ, ਹਕੀਕ ਸਿੰਘ, ਹਰਪਾਲ ਸਿੰਘ, ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਰੀਅਰ ਗਾਈਡੈਂਸ ਐਂਡ ਕੌਂਸਲਿੰਗ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਅਸਮਿਤਾ ਖੇਲੋ ਇੰਡੀਆ ਨੈਸ਼ਨਲ ਫੁੱਟਬਾਲ ਲੀਗ ਅਮਨਦੀਪ ਤੇ ਹੁਸਨਪ੍ਰੀਤ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24