ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਦਾ ਸੇਵਨ ਕਰਨ ਅਤੇ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਜਿੰਦਰ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਪਿੰਡ ਪਿਓਰੀ ਦੇ ਸੂਆ ਪੁਲ ਪਾਸ ਪੁੱਜੇ ਤਾਂ ਉੱਥੇ ਇਕ ਵਿਅਕਤੀ ਝੂਲਦਾ ਦਿਖਾਈ ਦਿੱਤਾ | ਉਕਤ ਵਿਅਕਤੀ ਵਲੋਂ ਨਸ਼ਾ ਕੀਤਾ ਹੋਣ ਕਰਕੇ ਜਦੋਂ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ ਉਹ ਪਾਜ਼ੀਟਿਵ ਆਇਆ, ਜਿਸ 'ਤੇ ਪੁਲਿਸ ਨੇ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਮੱਖਣ ਸਿੰਘ ਵਾਸੀ ਪਿਓਰੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |