18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦੋ ਰੋਜ਼ਾ ਚੈੱਸ ਕੈਂਪ ਸਫ਼ਲਤਾ ਪੂਰਵਕ ਸਮਾਪਤ

Ad Position 21
No active advertisement
ਅਜੀਤ ਡੈਸਕ 05-05-2026
ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣ ਵਿਖੇ ਦੋ ਰੋਜ਼ਾ ਚੈੱਸ ਕੈਂਪ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ | ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਕੇਂਦਿ੍ਤ ਧਿਆਨ ਅਤੇ ਰਣਨੀਤਿਕ ਯੋਗਤਾਵਾਂ ਦਾ ਵਿਕਾਸ ਕਰਨਾ ਸੀ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਚੈੱਸ ਦੇ ਬੁਨਿਆਦੀ ਨਿਯਮਾਂ ਤੋਂ ਲੈ ਕੇ ਉੱਚ ਪੱਧਰੀ ਤਕਨੀਕਾਂ ਦੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਕੈਂਪ ਦੀ ਰਹਿਨੁਮਾਈ ਪ੍ਰਸਿੱਧ ਚੈੱਸ ਕੋਚ ਰਾਜੀਵ ਕੁਮਾਰ ਵਲੋਂ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਓਪਨਿੰਗਜ਼, ਮਿਡਲ ਗੇਮ ਦੀ ਯੋਜਨਾ ਅਤੇ ਐਂਡ ਗੇਮ ਤਕਨੀਕਾਂ ਬਾਰੇ ਸਿਖਲਾਈ ਦਿੱਤੀ | ਇਸ ਤੋਂ ਇਲਾਵਾ ਵਿਦਿਆਰਥੀਆਂ ਵਿਚਕਾਰ ਪ੍ਰੈਕਟਿਸ ਮੈਚ ਵੀ ਕਰਵਾਏ ਗਏ, ਜਿਸ ਨਾਲ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਵਧੀਆ ਮੌਕਾ ਮਿਲਿਆ | ਡਾ. ਐਸ. ਐਸ. ਬਰਾੜ ਪਿ੍ੰਸੀਪਲ / ਡਾਇਰੈਕਟਰ ਨੇ ਕਿਹਾ ਕਿ ਚੈੱਸ ਸਿਰਫ਼ ਇਕ ਖੇਡ ਨਹੀਂ, ਸਗੋਂ ਜੀਵਨ ਜਿਉਣ ਦੀ ਕਲਾ ਸਿਖਾਉਂਦੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਬੌਧਿਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਧੀਰਜ, ਦੂਰਦਰਸ਼ਤਾ ਅਤੇ ਸਹੀ ਸਮੇਂ 'ਤੇ ਸਹੀ ਫ਼ੈਸਲੇ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਦੀਆਂ ਹਨ, ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਕਾਰੀ ਸਾਬਤ ਹੁੰਦੀਆਂ ਹਨ | ਕੈਂਪ ਨੂੰ ਸਫ਼ਲ ਬਣਾਉਣ ਵਿਚ ਅੰਮਿ੍ਤਪਾਲ ਕੌਰ ਖੋਸਾ ਅਤੇ ਵੀਰਪਾਲ ਕੌਰ ਨੇ ਬਾਖ਼ੂਬੀ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ 'ਚ ਹਿੱਸਾ ਲਿਆ ਅਗਲੀ ਖ਼ਬਰ ਵਾਹਿਗੁਰੂ ਸਿੰਘ ਕਾਬਲਵਾਲਾ ਦੇ ਬਾਵਰੀਆ ਸਮਾਜ ਪੰਜਾਬ ਦਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24