18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ 'ਚ ਹਿੱਸਾ ਲਿਆ

Ad Position 21
No active advertisement
ਅਜੀਤ ਡੈਸਕ 05-05-2026
ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਏ ਨੈਸ਼ਨਲ ਯੂਥ ਪਾਰਲੀਮੈਂਟ ਵਿਚ ਹਿੱਸਾ ਲਿਆ | ਇਸ ਦੌਰਾਨ ਦਲਜੀਤ ਸਿੰਘ ਨੂੰ ਹਾਈ ਕਮਾਂਡੇਸ਼ਨ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀ ਨੂੰ ਉੱਚ ਅਹੁਦਿਆਂ 'ਤੇ ਪਹੁੰਚਣ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਪਵਨਪ੍ਰੀਤ ਕੌਰ ਅਸਿਸਟੈਂਟ ਪ੍ਰੋਫੈਸਰ ਨੂੰ ਵੀ ਵਧਾਈਆਂ ਦਿੱਤੀਆਂ | ਇਸ ਮੌਕੇ ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ੁੱਟਬਾਲ ਟੂਰਨਾਮੈਂਟ 'ਚ ਪਿੰਡ ਗਿੱਲ ਦੀ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਦੋ ਰੋਜ਼ਾ ਚੈੱਸ ਕੈਂਪ ਸਫ਼ਲਤਾ ਪੂਰਵਕ ਸਮਾਪਤ
Ad Position 24