ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਾਡ, ਨੇੜੇ ਕੱਚਾ ਰਸਤਾ, ਬਾਜ਼ੀਗਰ ਬਸਤੀ ਫ਼ਰੀਦਕੋਟ ਮੌਜੂਦ ਸਨ ਤਾਂ ਕਰਨਦੀਪ ਸਿੰਘ ਦੀਪ ਪੁੱਤਰ ਕੌਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ, ਸ਼ੂਗਰ ਮਿੱਲ ਵਿਚੋਂ ਦੋ ਵਿਅਕਤੀਆਂ ਗੁਰਮੀਤ ਸਿੰਘ ਉਰਫ਼ ਬੌਵੀ ਪੁੱਤਰ ਬਲਵਿੰਦਰ ਸਿੰਘ ਅਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਜਸਵੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |