18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 05-05-2026
ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਬੈਰਕਾਂ 'ਚੋਂ ਪੰਜ ਮੋਬਾਈਲ ਫੋਨ ਬਰਾਮਦ ਹੋਏ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਕੈਦੀਆਂ ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਵਲੋਂ ਅਚਾਨਕ ਤਲਾਸ਼ੀ ਲਈ ਗਈ ਤਾਂ ਦੋ ਕੈਦੀਆਂ ਅਤੇ ਤਿੰਨ ਹਵਾਲਾਤੀਆਂ ਪਾਸੋਂ ਇਕ-ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਕੈਦੀ ਸੁਖਰਾਜ ਸਿੰਘ ਪੁੱਤਰ ਸਤਪਾਲ ਸਿੰਘ, ਕੈਦੀ ਸਾਗਰ ਪੁੱਤਰ ਅਕਬਰ ਸਿੰਘ, ਹਵਾਲਾਤੀ ਭੁਪਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਅਜੈਬ ਸਿੰਘ, ਹਵਾਲਾਤੀ ਵਿਲੀਅਮ ਮਸੀਹ ਪੁੱਤਰ ਕਸ਼ਮੀਰ ਮਸੀਹ ਤੇ ਹਵਾਲਾਤੀ ਸੁਖਵੀਰ ਸਿੰਘ ਪੁੱਤਰ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਫੋਨ ਜੇਲ੍ਹ ਵਿਚ ਕਿਸ ਜਰੀਏ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਕੈਂਪ ਲਗਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ
Ad Position 24