ਮਲੋਟ, 4 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਮਲੋਟ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਾਟਰ ਵਰਕਸ ਦੇ ਸੁੰਦਰੀਕਰਨ, ਬੈਡਮਿੰਟਨ ਗਰਾਊਾਡ ਦੇ ਨਿਰਮਾਣ ਅਤੇ ਸਬਜ਼ੀ ਮੰਡੀ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਹਨ | ਉਨ੍ਹਾਂ ਦੱਸਿਆ ਕਿ ਵਾਟਰ ਵਰਕਸ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤਾ ਜਾਵੇਗਾ | ਡਿੱਗੀਆਂ ਦੇ ਆਲੇ-ਦੁਆਲੇ ਬਾਊਾਡਰੀ ਵਾਲ ਬਣਾਈ ਜਾਵੇਗੀ, ਪਲਾਂਟੇਸ਼ਨ ਕੀਤੀ ਜਾਵੇਗੀ ਅਤੇ ਲੋਕਾਂ ਲਈ ਸੈਰ ਕਰਨ ਵਾਸਤੇ ਟਰੈਕ ਤਿਆਰ ਕੀਤਾ ਜਾਵੇਗਾ | ਇਸ ਨਾਲ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਖੇਡਾਂ ਨੂੰ ਉਤਸ਼ਾਹ ਦੇਣ ਲਈ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਗਰਾਊਾਡ ਤਿਆਰ ਕੀਤਾ ਜਾ ਰਿਹਾ ਹੈ | ਕੈਬਨਿਟ ਮੰਤਰੀ ਨੇ ਸਬਜ਼ੀ ਮੰਡੀ ਵਿਚ ਲੰਮੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ 40 ਲੱਖ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ | ਰੇਹੜੀ ਫ਼ੜ੍ਹੀ ਵਾਲਿਆਂ ਲਈ ਮਾਰਕਿੰਗ ਕਰਕੇ ਥਾਵਾਂ ਨਿਰਧਾਰਤ ਕੀਤੀਆਂ ਜਾਣਗੀਆਂ, ਜਿਸ ਨਾਲ ਟ੍ਰੈਫ਼ਿਕ ਸਮੱਸਿਆ ਤੋਂ ਵੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਖੇਡ ਮੈਦਾਨਾਂ ਦੇ ਵਿਕਾਸ ਤਹਿਤ ਮਲੋਟ ਹਲਕੇ ਦੇ ਪਿੰਡ ਵਿਰਕ ਖੇੜਾ ਵਿਚ 71 ਲੱਖ ਰੁਪਏ ਦੀ ਲਾਗਤ ਨਾਲ ਗਰਾਊਾਡ ਬਣਾਇਆ ਜਾਵੇਗਾ | ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਨੂੰ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ, ਪਰ ਇਸ ਦਾ ਵਿਰੋਧ ਕਰਨਾ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਲੋਕਾਂ ਅੱਗੇ ਸੱਚ ਸਾਫ਼ ਹੋ ਰਿਹਾ ਹੈ ਕਿ ਕੌਣ ਧਰਮ ਦੇ ਨਾਂਅ 'ਤੇ ਰਾਜਨੀਤੀ ਕਰ ਰਿਹਾ ਹੈ | ਭਾਜਪਾ ਵਲੋਂ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਿਕ ਦਬਾਅ ਬਣਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੇਸ਼ ਵਿਚ ਲੋਕਾਂ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਂਦੀ ਹੈ | ਇਸ ਮੌਕੇ 'ਆਪ' ਆਗੂ ਸਤਿਗੁਰੂ ਦੇਵ ਰਾਜ ਪੱਪੀ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਹਰਮੇਲ ਸਿੰਘ ਐੱਮ.ਸੀ., ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਵਿੰਦਰ ਕੌਰ, ਜਸਮੀਤ ਸਿੰਘ ਬਰਾੜ ਸ਼ਹਿਰੀ ਪ੍ਰਧਾਨ, ਰਾਜੀਵ ਉਪਲ ਸ਼ਹਿਰੀ ਪ੍ਰਧਾਨ, ਲਵ ਬੱਤਰਾ, ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਅਤੇ ਹੋਰ 'ਆਪ' ਆਗੂ