19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ 'ਚ ਵਾਤਾਵਰਨ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-05-2026
ਫ਼ਰੀਦਕੋਟ, 4 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੋਟਕਪੂਰਾ ਗਰੁੱਪ ਆਫ਼ ਫੈਮਲੀ ਕੈਨੇਡਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਗੋਪਾਲ ਕਿ੍ਸ਼ਨ ਨੇ ਸੁਸਾਇਟੀ ਦੇ ਸਮੂਹ ਮੈਂਬਰਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਸਬੰਧੀ ਚਾਨਣਾ ਪਾਇਆ | ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਖਾਲਸਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਧਰਤੀ, ਹਵਾ ਅਤੇ ਪਾਣੀ ਦੀ ਸੰਭਾਲ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਲਈ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਹਰਵਿੰਦਰ ਸਿੰਘ ਅਤੇ ਹਰਦੀਪ ਸਿੰਘ ਅੰਗਰੇਜੀ ਅਧਿਆਪਕ ਨੇ ਵਿਦਿਆਰਥੀਆਂ ਨੂੰ ਮੈਟਿ੍ਕ ਤੋਂ ਬਾਅਦ ਮੈਡੀਕਲ, ਨਾਨ ਮੈਡੀਕਲ ਜਾਂ ਕਮਰਸ ਵਿਸ਼ੇ ਦੀ ਚੋਣ ਕਰਕੇ ਮਾਸਟਰ ਡਿਗਰੀ ਕਰਨ ਲਈ ਪ੍ਰੇਰਿਤ ਕੀਤਾ | ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਾਤਵਰਨ ਤੋਂ ਜਾਗਰੂਕ ਕਰਨ ਲਈ ਕਾਪੀਆਂ ਵੰਡੀਆਂ ਗਈਆਂ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੈਂਬਰ ਪ੍ਰੋ. ਜਤਿੰਦਰ ਸਿੰਘ ਖਾਲਸਾ, ਹਰਭਜਨ ਸਿੰਘ ਖਾਲਸਾ, ਹਰੀਸ਼ ਵਰਮਾ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਗਾਲਿਬ ਦੀ ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ <br/> ਅਗਲੀ ਖ਼ਬਰ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ
Ad Position 24