ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਸਥਾਨਕ ਦਾ ਬਲੂਮਿੰਗਡੇਲ ਸਕੂਲ ਕੋਟਕਪੂਰਾ ਵਿਖੇ 'ਪਰਿਵਾਰ ਦੀ ਮਹੱਤਤਾ' ਵਿਸ਼ੇ 'ਤੇ ਇਕ ਪ੍ਰੇਰਣਾਦਾਇਕ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਬੰਧਿਤ ਤਰਮਨਦੀਪ ਸਿੰਘ ਨੇ ਮੁੱਖ ਬੁਲਾਰੇ ਦੇ ਰੂਪ ਵਿਚ ਸ਼ਿਰਕਤ ਕੀਤੀ | ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਮੁੱਖ ਬੁਲਾਰੇ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਿਵਾਰ ਮਨੁੱਖ ਦੇ ਜੀਵਨ ਦੀ ਪਹਿਲੀ ਪਾਠਸ਼ਾਲਾ ਹੁੰਦਾ ਹੈ, ਜਿੱਥੇ ਉਹ ਸੰਸਕਾਰ, ਅਨੁਸ਼ਾਸਨ ਅਤੇ ਜੀਵਨ ਦੇ ਮੁੱਲ ਸਿੱਖਦਾ ਹੈ | ਉਨ੍ਹਾਂ ਦੱਸਿਆ ਕਿ ਆਧੁਨਿਕ ਯੁੱਗ ਵਿਚ ਵਧ ਰਹੀ ਵਿਅਸਥਤਾ ਅਤੇ ਤਕਨਾਲੋਜੀ ਦੇ ਪ੍ਰਭਾਵ ਕਾਰਨ ਪਰਿਵਾਰਕ ਰਿਸ਼ਤੇ ਕਮੋਜ਼ਰ ਹੋ ਰਹੇ ਹਨ | ਜਿਸ ਕਰਕੇ ਅਜਿਹੇ ਸੈਮੀਨਾਰਾਂ ਦੀ ਲੋੜ ਪਹਿਲਾਂ ਨਾਲੋਂ ਕਾਫ਼ੀ ਵੱਧ ਗਈ ਹੈ | ਸੈਮੀਨਾਰ ਦੇ ਅੰਤ ਵਿਚ ਹਰਜਿੰਦਰ ਸਿੰਘ ਟੁਰਨਾ ਪਿੰ੍ਰਸੀਪਲ ਨੇ ਆਪਣੇ ਸੰਬੋਧਨ 'ਚ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਿਹਾ ਕਿ ਅਜਿਹੇ ਸੈਮੀਨਾਰ ਭਵਿੱਖ 'ਚ ਜਾਰੀ ਰੱਖੇ ਜਾਣਗੇ |