19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰੋ. ਪਦਮ 'ਲਾਈਫ਼ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-05-2026
ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਅਧਿਆਪਕ ਉਸ ਮੋਮਬੱਤੀ ਦੀ ਤਰ੍ਹਾਂ ਹੈ, ਜੋ ਖੁਦ ਬਲ਼ ਕੇ ਸਮਾਜ ਨੂੰ ਚਾਨਣ ਵੰਡਣ ਦੀਆਂ ਸੇਵਾ ਨਿਭਾਉਂਦਾ ਹੈ | ਇਹ ਪ੍ਰਗਟਾਵਾ ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜਿਜ਼ ਕੋਟਕਪੂਰਾ ਵਿਖੇ 'ਗੁੱਡ ਮੌਰਨਿੰਗ ਵੈਲਫੇਅਰ ਕਲੱਬ' ਵਲੋਂ ਪ੍ਰੋ. ਐਚ.ਐਸ.ਪਦਮ ਨੂੰ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕਰਨ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ | ਉਨ੍ਹਾਂ ਆਖਿਆ ਕਿ ਪ੍ਰੋ. ਪਦਮ ਵਰਗੀਆਂ ਸ਼ਖ਼ਸੀਅਤਾਂ ਦੀਆਂ ਸੇਵਾਵਾਂ ਪ੍ਰਸੰਸਾਯੋਗ ਹਨ | ਇਲਾਕਾ ਵਾਸੀਆਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਪੋ੍ਰ. ਪਦਮ ਵਲੋਂ ਪੜਾਏ ਗਏ ਵਿਦਿਆਰਥੀ ਸਰਕਾਰੀ ਨੌਕਰੀਆਂ ਜਾਂ ਹੋਰ ਖੇਤਰਾਂ 'ਚ ਵੱਡੇ ਪੱਧਰ 'ਤੇ ਉਭਰੇ ਹਨ | ਉਨ੍ਹਾਂ ਆਖਿਆ ਕਿ ਪ੍ਰੋ. ਪਦਮ ਵਲੋਂ ਉਨ੍ਹਾਂ ਨੂੰ ਸਿਰਫ਼ ਪੜਾਇਆ ਹੀ ਨਹੀਂ ਗਿਆ, ਬਲਕਿ ਚੰਗੇ ਇਨਸਾਨ ਵੀ ਬਣਾਇਆ ਗਿਆ ਹੈ | ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ | ਪੋ੍ਰ. ਪਦਮ ਨੇ ਸਪੀਕਰ ਸੰਧਵਾਂ ਸਮੇਤ ਸਮੁੱਚੇ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਰਾਜਵੀਰ ਕੌਰ ਨੇ ਐੱਨ.ਐੱਮ.ਐੱਮ.ਐੱਸ. ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਅਗਲੀ ਖ਼ਬਰ ਦਾ ਬਲੂਮਿੰਗਡੇਲ ਸਕੂਲ ਕੋਟਕਪੂਰਾ ਵਿਚ 'ਪਰਿਵਾਰ ਦੀ ਮਹੱਤਤਾ' ਵਿਸ਼ੇ 'ਤੇ ਸੈਮੀਨਾਰ
Ad Position 24