ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਦੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਬਲਜੀਤ ਸਿੰਘ ਨੇ ਐੱਨ.ਐੱਮ.ਐੱਮ.ਐੱਸ. ਵਜ਼ੀਫ਼ਾ ਸਕੀਮ ਦਾ ਪੇਪਰ ਸਫ਼ਲਤਾਪੂਰਵਕ ਪਾਸ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਉਪਲਬਧੀ ਅਧੀਨ ਵਿਦਿਆਰਥਣ ਨੂੰ 12 ਹਜ਼ਾਰ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਚਾਰ ਸਾਲਾਂ ਵਿਚ ਕੁੱਲ 48 ਹਜ਼ਾਰ ਰੁਪਏ ਵਜ਼ੀਫ਼ੇ ਦੇ ਰੂਪ ਵਿਚ ਮਿਲਣਗੇ | ਇਸ ਮੌਕੇ ਪਿ੍ੰਸੀਪਲ ਦੀਪਕ ਬਾਂਸਲ (ਪੀ.ਈ.ਐੱਸ.-1) ਨੇ ਵਿਦਿਆਰਥਣ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕੀਤੀ | ਉਨ੍ਹਾਂ ਜਮਾਤ ਇੰਚਾਰਜ ਅਰਚਨਾ ਕੁਮਾਰੀ, ਸਮੂਹ ਸਟਾਫ਼, ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੀਆਂ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਹ ਕਾਮਯਾਬੀ ਸਕੂਲ ਦੇ ਸਿੱਖਿਆਤਮਕ ਮਾਹੌਲ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਰਸਾਉਂਦੀ ਹੈ |