19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 05-05-2026
ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਐੱਸ.ਐੱਸ.ਪੀ. ਅਭਿਮਨਿਊ ਰਾਣਾ ਤੇ ਇੰਸਪੈਕਟਰ ਸੜਕ ਸੁਰੱਖਿਆ ਫੋਰਸ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸੜਕ ਸੁਰੱਖਿਆ ਫੋਰਸ ਤੇ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਵਲੋਂ ਸਥਾਨਕ ਬੱਸ ਸਟੈਂਡ ਨਜ਼ਦੀਕ ਵੱਖ-ਵੱਖ ਵਾਹਨ ਚਾਲਕਾਂ ਦੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਸਤਿੰਦਰ ਕੁਮਾਰ, ਦੀਪਾਨਸ਼ੂ ਕੁਮਾਰ ਟ੍ਰੈਫ਼ਿਕ ਮਾਰਸ਼ਲ, ਮਨਦੀਪ ਖੁਰਾਣਾ ਤੇ ਡਾਕਟਰ ਵਿਜੇ ਬਜਾਜ ਟ੍ਰੈਫ਼ਿਕ ਮਾਰਸ਼ਲ ਹਾਜ਼ਰ ਸਨ | ਇਸ ਦੌਰਾਨ ਵੱਖ-ਵੱਖ ਵਾਹਨਾਂ ਦੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਵੰਡੇ ਗਏ | ਇਸ ਦੌਰਾਨ ਜਸਪ੍ਰੀਤ ਛਾਬੜਾ ਨੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਕੇ ਵਾਹਨ ਨਾ ਚਲਾਉਣ ਅਤੇ ਸਵਾਰੀ ਨੂੰ ਸੁਰੱਖਿਅਤ ਆਪਣੇ ਸਥਾਨ 'ਤੇ ਪਹੁੰਚਾਉਣ |
Ad Position 22
No active advertisement
ਪਿਛਲੀ ਖ਼ਬਰ ਰੈਗੂਲੇਟਰੀ ਵਿੰਗ ਟੀਮ ਨੇ ਚੱਲ ਰਹੀ ਅਣ-ਅਧਿਕਾਰਤ ਉਸਾਰੀ ਨੂੰ ਕੀਤਾ ਸੀਲ ਅਗਲੀ ਖ਼ਬਰ ਵਿਦਿਆਰਥਣ ਰਾਜਵੀਰ ਕੌਰ ਨੇ ਐੱਨ.ਐੱਮ.ਐੱਮ.ਐੱਸ. ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ
Ad Position 24