ਦੋਦਾ, 4 ਮਈ (ਰਵੀਪਾਲ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡ ਲੁਹਾਰਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ | ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਦੱਸਿਆ ਕਿ ਇਸ ਖੇਡ ਮੈਦਾਨ ਦੀ ਉਸਾਰੀ 'ਤੇ 25 ਲੱਖ ਰੁਪਏ ਦਾ ਖ਼ਰਚ ਆਇਆ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਨਾਲ ਪਿੰਡਾਂ ਦੇ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਵਧੇਗਾ ਅਤੇ ਉਹ ਨਸ਼ਿਆਂ ਜਿਹੀ ਭੈੜੀ ਅਲਾਮਤ ਤੋਂ ਬਚੇ ਰਹਿਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੁੱਲ 3100 ਖੇਡ ਮੈਦਾਨ ਉਸਾਰੇ ਜਾ ਰਹੇ ਹਨ ਅਤੇ ਅੱਜ ਪਹਿਲੇ ਪੜਾਅ ਅਧੀਨ ਇਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ, ਜਿੱਥੇ ਪਿੰਡ ਦੇ ਖਿਡਾਰੀਆਂ ਵਲੋਂ ਇਸ ਖੇਡ ਮੈਦਾਨ 'ਚ ਪ੍ਰੈਕਟਿਸ ਕਰਕੇ ਆਪਣੀ ਖੇਡ ਨੂੰ ਹੋਰ ਪ੍ਰਫ਼ੁੱਲਿਤ ਕਰਨ ਦਾ ਮੌਕਾ ਮਿਲੇਗਾ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਜੋਤ ਸਿੰਘ, ਸਰਪੰਚ ਪਰਮਜੀਤ ਕੌਰ, ਸੈਕਟਰੀ ਗੁਰਮੀਤ ਸਿੰਘ, ਸਤਿਨਾਮ ਸਿੰਘ, ਕੁਲਦੀਪ ਸਿੰਘ ਸੰਧੂ ਸਾਬਕਾ ਸਰਪੰਚ, ਹਰਚਰਨ ਸਿੰਘ ਮੈਂਬਰ, ਅਮਰੀਕ ਸਿੰਘ ਵਕੀਲ ਬਰਾੜ ਦੋਦਾ, ਗੁਰਮੇਲ ਸਿੰਘ, ਮੱਖਣ ਸਿੰਘ, ਮਨਜੀਤ ਸਿੰਘ ਮੈਂਬਰ, ਗੁਰਨਾਮ ਸਿੰਘ, ਸ਼ਮਸ਼ੇਰ ਸਿੰਘ ਰਿਟਾ. ਕਾਨੂੰਨਗੋ, ਬਲਵੀਰ ਸਿੰਘ, ਮਨਜਿੰਦਰ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਪਵਨ ਸੰਧੂ, ਬੱਬੂ ਬਰਾੜ ਦੋਦਾ, ਅਮਰਪਾਲ ਸਿੰਘ ਬੁੱਟਰ, ਵਿਜੇਪਾਲ ਸਿੰਘ ਦੋਦਾ, ਓੁਕਾਰ ਸਿੰਘ, ਸੁਖਜੀਤ ਸਿੰਘ, ਗੁਰਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |