ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਬੇਗੂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਕਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਘੁਗਿਆਣਾ ਰੋਡ ਤੋਂ ਬੇਗੂਵਾਲਾ ਜਾ ਰਹੇ ਸਨ ਤਾਂ ਘੁਗਿਆਣਾ ਤੋਂ ਆ ਰਹੇ ਸੋਹਣ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਮਹਿਮੂਆਣਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |