ਕਿਸ਼ਨਪੁਰਾ ਕਲਾਂ, 4 ਮਈ (ਅਮੋਲਕ ਸਿੰਘ ਕਲਸੀ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆਂ ਦੇ ਖੇਤਰ ਵਿਚ ਮੋਹਰੀ ਸੰਸਥਾ ਬਣ ਚੁੱਕੀ ਹੈ, ਦੇ ਵਿਦਿਆਰਥੀਆਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਇਸ ਵਾਰ ਵੀ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ | ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਭਵਿੱਖ ਵਿਚ ਇਸ ਤਰ੍ਹਾਂ ਹੀ ਮਿਹਨਤ ਕਰਕੇ ਚੰਗੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਦਾ ਨਤੀਜਾ ਹੈ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪੈ੍ਰਜ਼ੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਤੇ ਪਿੰ੍ਰਸੀਪਲ ਮੈਡਮ ਮੋਨਾ ਠਾਕੁਰ ਤੇ ਸਮੂਹ ਸਟਾਫ਼ ਹਾਜ਼ਰ ਸੀ |