19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸੰਬੰਧੀ ਕੋਈ ਮੁਨਕਰ ਨਹੀਂ, ਰਾਜਸੀ ਰੋਟੀਆਂ ਸੇਕਣ ਤੋਂ ਹੋਵੇ ਗੁਰੇਜ਼-ਐਡਵੋਕੇਟ ਧਾਮੀ

Ad Position 21
No active advertisement
ਅਜੀਤ ਡੈਸਕ 05-05-2026
ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿਚ ਸ਼ਾਮਿਲ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ ਦੇ ਅੱਜ ਵੀ ਮੁਦਈ ਹਾਂ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸੰਬੰਧੀ ਕੋਈ ਵੀ ਮੁਨਕਰ ਨਹੀਂ, ਸਾਰਿਆਂ ਨੂੰ ਬੁੱਕਲ ਵਿਚ ਲੈ ਕੇ ਫ਼ੈਸਲੇ ਹੋਣ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੋ ਮਹਾਨ ਸੰਸਥਾ ਹਨ | ਇਸ ਮੁੱਦੇ 'ਤੇ ਰਾਜਸੀ ਰੋਟੀਆਂ ਨਾ ਸੇਕੀਆਂ ਜਾਣ | ਇਸ ਪਿਛਲੇ ਮੰਤਵ ਨੂੰ ਦੋ ਦਿਨਾਂ ਬਾਅਦ ਅੰਮਿ੍ਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕੀਤਾ ਜਾਵੇਗਾ | ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਤੱਕ ਕਿੰਨੇ ਬੇਅਦਬੀ ਦੇ ਮਾਮਲੇ ਆਏ, ਪਰ ਸਜ਼ਾ ਨਹੀਂ ਹੋਈ | ਕਾਨੂੰਨ ਬਣਾਉਣ ਨਾਲੋਂ ਕਾਨੂੰਨ ਲਾਗੂ ਹੋਣਾ ਬਹੁਤ ਮਹੱਤਵ ਰੱਖਦਾ ਹੈ | ਕੁਝ ਸੋਧਾਂ ਖ਼ਾਲਸਾ ਪੰਥ ਨੂੰ ਮਨਜ਼ੂਰ ਨਹੀਂ | ਸ਼੍ਰੋਮਣੀ ਕਮੇਟੀ ਦਾ ਆਪਣਾ ਏਕਾਅਧਿਕਾਰ ਹੈ ਅਤੇ ਸ਼੍ਰੋਮਣੀ ਕਮੇਟੀ ਸਮਰੱਥ ਤੇ ਆਜ਼ਾਦ ਹਸਤੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਣਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਰਕੰਦੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ, ਸਰੂਪ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜੋਗਿੰਦਰ ਕੌਰ ਬਠਿੰਡਾ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਜਥੇਦਾਰ ਹੀਰਾ ਸਿੰਘ ਚੜੇਵਾਣ, ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਕੋਲਿਆਂਵਾਲੀ, ਸਾਬਕਾ ਮੈਨੇਜਰ ਜਰਨੈਲ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ, ਗੁਰਜੰਟ ਸਿੰਘ ਬਰਾੜ, ਕੁਲਵੰਤ ਸਿੰਘ ਝਬੇਲਵਾਲੀ, ਗੁਰਮੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਕਾਕਾ ਬਰਾੜ ਦੇ ਘਰ ਦੇ ਮੂਹਰੇ ਰੋਸ ਪ੍ਰਦਰਸ਼ਨ
Ad Position 24