19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਇੱਥੋਂ ਦੇ ਇਕ ਪਿੰਡ ਦੇ ਸਕੂਲ ਦੀ ਨਾਬਾਲਗ ਵਿਦਿਆਰਥਣ ਨੂੰ ਗੰਗਾਨਗਰ, ਰਾਜਸਥਾਨ ਦੇ ਇਕ ਵਿਅਕਤੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਆਮਲ 'ਚ ਲਿਆਂਦੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ ਲੜਕੀ ਪਿੰਡ ਦੇ ਹੀ ਸਰਕਾਰੀ ਸਕੂਲ ਵਿਚ ਦੱਸਵੀਂ ਜਮਾਤ ਵਿਚ ਪੜ੍ਹਦੀ ਹੈ | ਉਹ ਆਪਣੀ ਲੜਕੀ ਨੂੰ ਸਵੇਰੇ ਸਕੂਲ ਛੱਡ ਕੇ ਆਇਆ ਸੀ ਤੇ ਛੁੱਟੀ ਵੇਲੇ ਲੈਣ ਗਿਆ ਤਾਂ ਉਸ ਦੀ ਲੜਕੀ ਸਕੂਲ ਤੋਂ ਬਾਹਰ ਨਹੀਂ ਆਈ ਅਤੇ ਬਹੁਤ ਭਾਲ ਕਰਨ 'ਤੇ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਵਿਕਰਮ ਸਿੰਘ ਉਰਫ਼ ਵਿੱਕੀ ਪੁੱਤਰ ਬੂਟਾ ਸਿੰਘ ਵਾਸੀ ਜ਼ਿਲ੍ਹ ਗੰਗਾਨਗਰ, ਰਾਜਸਥਾਨ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਵਰਗਲਾ ਕੇ ਭਜਾ ਕੇ ਲੈ ਗਿਆ ਹੈ | ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਵਿਅਕਤੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਲਵੇ ਅੰਦਰ ਮਜ਼ਬੂਤ ਗਠਨ ਨਾਲ ਭਾਜਪਾ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ-ਗੁਰਚਰਨ ਸਿੰਘ ਠੱਠੀ ਭਾਈ ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸੰਬੰਧੀ ਕੋਈ ਮੁਨਕਰ ਨਹੀਂ, ਰਾਜਸੀ ਰੋਟੀਆਂ ਸੇਕਣ ਤੋਂ ਹੋਵੇ ਗੁਰੇਜ਼-ਐਡਵੋਕੇਟ ਧ...
Ad Position 24