11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-05-2026
ਲੰਬੀ, 5 ਮਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਂਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ 39 ਖੇਡ ਮੈਦਾਨ ਤਿਆਰ ਹੋ ਰਹੇ ਹਨ, ਜਿਨ੍ਹਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ | ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਭੁੱਲਰਵਾਲਾ ਵਿਖੇ ਪਾਣੀ ਦੀ ਸਿੰਚਾਈ ਲਈ ਜ਼ਮੀਨਦੋਜ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ ਉਦਮ ਸਦਕਾ ਮੋਘਾ ਨੰਬਰ 131250/ਟੀ.ਆਰ.ਸੀ. ਪਿੰਡ ਭੁੱਲਰਵਾਲਾ ਵਿਖੇ 436 ਏਕੜ ਰਕਬੇ ਲਈ ਇਸ ਪਾਈਪ ਲਾਈਨ ਰਾਹੀਂ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ 18 ਇੰਚੀ ਪਾਈਪ ਲਾਈਨ ਦੀ ਲੰਬਾਈ 2125 ਮੀਟਰ ਹੈ ਅਤੇ ਇਸ 'ਤੇ 29 ਲੱਖ 71400 ਰੁਪਏ ਦਾ ਖ਼ਰਚ ਆਵੇਗਾ, ਜਿਸ ਨਾਲ 55 ਪਰਿਵਾਰਾਂ ਦੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਾਅਦਾ ਸੀ ਕਿ ਹਰੇਕ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਟੇਲਾਂ ਤੱਕ ਪਾਣੀ ਨੂੰ ਪਹੁੰਚਾਇਆ ਗਿਆ ਹੈ ਤੇ ਨਹਿਰੀ ਢਾਂਚੇ ਦਾ ਨਵੀਨੀਕਰਨ ਕਰਕੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਹਿਲਾਂ ਨਾਲੋਂ 70 ਪ੍ਰਤੀਸ਼ਤ ਵੱਧ ਪਾਣੀ ਵਰਤਣ ਲਈ ਮਿਲ ਰਿਹਾ ਹੈ | ਉਨ੍ਹਾਂ ਆਖ਼ਰ ਵਿਚ ਕਿਹਾ ਕਿ ਬਾਗਬਾਨੀ ਵਿਭਾਗ, ਸਬਜ਼ੀਆਂ ਅਤੇ ਖੇਤੀ ਵਿਭਿੰਨਤਾ ਲਈ ਪੰਜਾਬ ਸਰਕਾਰ ਵਲੋਂ 1350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ | ਇਸ ਮੌਕੇ ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ, ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਅਨਿੰਦਰਵੀਰ ਕੌਰ ਜ਼ਿਲ੍ਹਾ ਖੇਡ ਅਫ਼ਸਰ, ਰਾਕੇਸ਼ ਬਿਸ਼ਨੋਈ ਬੀ.ਡੀ.ਪੀ.ਓ. ਲੰਬੀ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਸਾਬਕਾ ਚੇਅਰੈਨ, ਖੁਸ਼ਵੀਰ ਸਿੰਘ ਸਰਪੰਚ ਸਹਿਣਾਖੇੜਾ ਤੇ ਜ਼ਿਲ੍ਹਾ ਯੂਥ ਪ੍ਰਧਾਨ, ਰਾਜਬਹਾਦਰ ਸਿੰਘ ਸਰਪੰਚ ਰੋੜਾਂਵਾਲੀ, ਜਗਵਿੰਦਰ ਸਿੰਘ ਕਾਲਾ ਸਰਪੰਚ ਭੀਟੀਵਾਲਾ, ਪਰਮਪ੍ਰੀਤ ਸਿੰਘ ਸਰਪੰਚ ਪਿੰਡ ਭਾਗੂ, ਸ਼ਿਵਰਾਜ ਸਿੰਘ ਮਿੱਠੜੀ ਬਲਾਕ ਪ੍ਰਧਾਨ, ਹਰਦੀਪ ਸਿੰਘ ਸਹਿਣਾਖੇੜਾ, ਕਰਮਬੀਰ ਸਿੰਘ ਸੰਨੀ ਲੁਹਾਰਾ, ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਬਲਬੀਰ ਸਿੰਘ ਮਹਿਣਾ, ਜਗਸੀਰ ਸਿੰਘ ਪੰਜਾਵਾ, ਮੀਡੀਆ ਸਲਾਹਕਾਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੱਗਦੈ ਗਿੱਦੜਬਾਹਾ ਦਾ ਕੋਈ ਵਾਰਸ ਨਹੀਂ .... <br/> ਅਗਲੀ ਖ਼ਬਰ 118 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
Ad Position 24