11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਨਗਣਨਾ ਸਮੇਂ ਲੋਕ ਆਪਣੀ ਮਾਤ ਭਾਸ਼ਾ ਪੰਜਾਬੀ 'ਚ ਦਰਜ ਕਰਵਾਉਣ - ਸਪੀਕਰ ਸੰਧਵਾਂ <br/>

Ad Position 21
No active advertisement
ਅਜੀਤ ਡੈਸਕ 06-05-2026
ਕੋਟਕਪੂਰਾ, 5 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਰ ਵਿਚ ਸ਼ੁਰੂ ਹੋ ਰਹੀ ਜਨ-ਗਣਨਾ ਸਬੰਧੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਨੀਤੀਆਂ ਬਣਾਉਣ ਅਤੇ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ ਸਹੀ ਅੰਕੜਿਆਂ ਦੀ ਲੋੜ ਹੁੰਦੀ ਹੈ | ਇਸ ਲਈ ਹਰ ਨਾਗਰਿਕ ਦਾ ਜਨਗਣਨਾ ਵਿਚ ਸਹੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ | ਸੰਧਵਾਂ ਨੇ ਖੁਦ ਵੀ ਸਵੈ-ਜਨ-ਗਣਨਾ ਦਾ ਫ਼ਾਰਮ ਭਰ ਕੇ ਲੋਕਾਂ ਨੂੰ ਇਸ ਨਵੀਂ ਸਹੂਲਤ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਜਨਗਣਨਾ ਵਿਚ ਸਵੈ-ਜਨਗਣਨਾ ਦਾ ਨਵਾਂ ਫ਼ੀਚਰ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਪੋਰਟਲ 'ਤੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਦੇ ਪੜ੍ਹੇ-ਲਿਖੇ ਹੋਣ ਦੇ ਨਾਤੇ ਸਾਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਜਨਗਣਨਾ ਵਿਚ ਪੂਰੀ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ | ਸੰਧਵਾਂ ਨੇ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੌਰਾਨ ਆਪਣੀ ਮਾਤ ਭਾਸ਼ਾ ਪੰਜਾਬੀ ਹੀ ਦਰਜ ਕਰਵਾਈ ਜਾਵੇ | ਇਸ ਮੌਕੇ ਸੁਖਵੰਤ ਪੱਕਾ, ਸਿਮਰਨਜੀਤ ਸਿੰਘ ਐਮ.ਸੀ, ਹਰਦੀਪ ਸਿੰਘ ਹੈਪੀ, ਜਸਬੀਰ ਜੱਸੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜ਼ਿਲ੍ਹਾ ਮਾਸਟਰ ਟ੍ਰੇਨਰ ਅਤੇ ਗੁਰਦੀਪ ਸਿੰਘ ਤਕਨੀਕੀ ਸਲਾਹਕਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਅਨੁਸ਼ਾਸਨ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸੁਪਰਡੈਂਟ ਅਸ਼ੋਕ ਕੁਮਾਰ ਛਾਬੜਾ ਸੇਵਾ ਮੁਕਤ ਹੋਏ <br/>
Ad Position 24