11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭੰਗੜੇ 'ਚ ਗੁਨਿਕਾ ਦਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 06-05-2026
ਕੋਟਕਪੂਰਾ, 5 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਵਿਰਸਾ ਫੈਸਟ ਪੰਜਾਬ 2026 ਸੀਜਨ-4 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਇਹ ਸਮਾਗਮ ਰੈਡ ਕਰਾਸ ਭਵਨ, ਜਲੰਧਰ ਵਿਖੇ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਭੰਗੜਾ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਗੁਨਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯੂਵਿਕਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਭ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਸਕੂਲ ਦੇ ਗਰੁੱਪ ਪ੍ਰਦਰਸ਼ਨ ਵਿਚ ਅਗਮਜੋਤ ਕੌਰ, ਵਾਮਸੀ ਖੇੜਾ ਅਤੇ ਜਪਜੋਤ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸਕਾਂ ਦਾ ਦਿਲ ਜਿੱਤ ਲਿਆ | ਸਕੂਲ ਦੇ ਪਿ੍ੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਨੇ ਡਾਂਸ ਟੀਚਰ ਬਲਜਿੰਦਰ ਸਿੰਘ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ (ਰਜਿ.) ਦੀ ਮਾਸਿਕ ਇਕੱਤਰਤਾ <br/> ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਵਲੋਂ ਐਲ.ਪੀ.ਏ ਦਾਇਰ ਕਰਨ ਦੀ ਨਿਖੇਧੀ <br/>
Ad Position 24