11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

'ਮਰਚੈਂਟ ਨੇਵੀ 'ਚ ਕਰੀਅਰ ਦੇ ਮੌਕੇ' ਸੰਬੰਧੀ ਜੀ.ਐਨ.ਕਾਨਵੈਂਟ ਸਕੂਲ 'ਚ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਪੰਜਗਰਾੲੀਂ ਕਲਾਂ, 5 ਮਈ (ਸੁਖਮੰਦਰ ਸਿੰਘ ਬਰਾੜ)-ਜੀ.ਐਨ.ਕਾਨਵੈਂਟ ਸਕੂਲ ਭਲੂਰ ਵਿਖੇ ਮਰਚੈਂਟ ਨੇਵੀ ਵਿਚ ਕਰੀਅਰ ਦੇ ਮੌਕੇ' ਵਿਸ਼ੇ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸੈਮੀਨਾਰ 'ਚ ਦੱਖਣੀ ਭਾਰਤ ਤੋਂ ਮੈਰੀਟਾਈਮ ਕੰਨਸਲਟੈਂਸੀ ਟੀਮ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮਰਚੈਂਟ ਨੇਵੀ ਕੈਪਟਨ ਨੇ ਆਪਣੇ ਕੀਮਤੀ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਮਰਚੈਂਟ ਨੇਵੀ ਖੇਤਰ ਵਿਚ ਕਰੀਅਰ ਦੇ ਮੌਕਿਆਂ, ਲੋੜੀਂਦੀਆਂ ਯੋਗਤਾਵਾਂ ਅਤੇ ਦਾਖਲਾ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਕੈਪਟਨ ਨੇ ਆਪਣੇ ਅਨੁਭਵ ਰਾਹੀਂ ਸਮੁੰਦਰੀ ਜੀਵਨ ਅਤੇ ਇਸ ਖੇਤਰ ਦੀਆਂ ਚੁਣੌਤੀਆਂ ਬਾਰੇ ਵੀ ਰੌਸ਼ਨੀ ਪਾਈ | ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਮੈਰੀਟਾਈਮ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਮਰਚੈਂਟ ਨੇਵੀ ਖੇਤਰ ਬਾਰੇ ਸਪੱਸ਼ਟਤਾ ਅਤੇ ਸਹੀ ਕਰੀਅਰ ਚੋਣ ਲਈ ਪ੍ਰੇਰਣਾ ਮਿਲੇਗੀ | ਉਨ੍ਹਾਂ ਕਿਹਾ ਕਿ ਅਜਿਹੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਸਕੂਲ ਵਲੋਂ ਸਮੇਂ ਸਮੇਂ 'ਤੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਨਵੇਂ ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇ ਤੇ ਉਹ ਆਪਣੇ ਭਵਿੱਖ ਬਾਰੇ ਸਹੀ ਫੈਸਲੇ ਲੈ ਸਕਣ | ਸੈਮੀਨਾਰ ਦੇ ਅਖ਼ੀਰ ਵਿਚ ਸਕੂਲ ਵਲੋਂ ਸਮੁੱਚੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਸੀ.ਐਚ.ਸੀ ਬਾਜਾਖਾਨਾ ਵਿਖੇ ਕਿਸ਼ੋਰੀਆਂ ਦਾ ਟੀਕਾਕਰਨ <br/>
Ad Position 24