ਫ਼ਰੀਦਕੋਟ, 5 ਮਈ (ਹਰਮਿੰਦਰ ਸਿੰਘ ਮਿੰਦਾ)-ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ 110ਵਾਂ ਜਨਮ ਦਿਨ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਦੀ ਰਹਿਣੁਮਾਈ ਹੇਠ ਪਿੰਡ ਸੰਧਵਾਂ ਵਿਖੇ ਮਨਾਇਆ ਗਿਆ | ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੇ ਆਪਣੀ ਲਿਆਕਤ ਤੇ ਸੂਝਬੂਝ ਸਦਕਾ ਸਾਧਾਰਨ ਪਿੰਡ ਸੰਧਵਾਂ ਤੋਂ ਉੱਠ ਕੇ ਰਾਸ਼ਟਰਪਤੀ ਪਦ ਤੱਕ ਪਹੁੰਚਣ ਦਾ ਮਾਣ ਹਾਸਿਲ ਕੀਤਾ ਹੈ | ਫ਼ਰੀਦਕੋਟ ਨੂੰ ਜ਼ਿਲ੍ਹਾ ਬਣਾਉਣ ਦਾ ਸਿਹਰਾ ਉਨ੍ਹਾਂ ਦੇ ਸਿਰ ਬਜਦਾ ਹੈ | ਉਨ੍ਹਾਂ ਫ਼ਰੀਦਕੋਟ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਰਗੀ ਮਿਆਰੀ ਸੰਸਥਾ ਦਿੱਤੀ ਹੈ, ਜਿਸ ਲਈ ਉਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ | ਇਸ ਮੌਕੇ ਬਲਜੀਤ ਸਿੰਘ ਗੋਰਾ, ਕੁਲਤਾਰ ਸਿੰਘ ਬਰਾੜ ਸੰਧਵਾਂ, ਚਰਨਜੀਤ ਸ਼ਰਮਾ, ਜਨਕਰਾਜ ਸਿੰਘ ਚਹਿਲ, ਹਰਪ੍ਰੀਤ ਸਿੰਘ ਹਨੀ, ਜਗਸੀਰ ਸਿੰਘ ਸਾਬਕਾ ਸਰਪੰਚ, ਚੰਦ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਮੈਂਬਰ, ਗੁਰਦਾਸ ਸਿੰਘ, ਹਰਪਾਲ ਸਿੰਘ, ਰਵਿੰਦਰ ਕੁਮਾਰ ਬਿੰਦਾ ਸੇਠ, ਰਜਿੰਦਰ ਸਿੰਘ ਗਿੱਲ, ਗੁਰਬੰਸ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਰਪੰਚ, ਪ੍ਰਤਾਪ ਸਿੰਘ ਮੈਂਬਰ, ਹਰਜੀਤ ਸਿੰਘ ਗਿੱਲ, ਡਾ. ਕੁਲਵੰਤ ਸਿੰਘ ਅਤੇ ਹੋਰਾਂ ਨੇ ਗਿਆਨੀ ਜ਼ੈਲ ਸਿੰਘ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ |