ਫ਼ਰੀਦਕੋਟ, 5 ਮਈ (ਜਸਵੰਤ ਸਿੰਘ ਪੁਰਬਾ)-ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਮਾਰਗਦਰਸ਼ਨ ਸੈਸ਼ਨ ਕਰਵਾਇਆ ਗਿਆ | ਜਿਸ ਵਿਚ ਭਾਰਤੀ ਫ਼ੌਜ ਦੇ ਕਰਨਲ ਮੁੱਖ ਮਹਿਮਾਨ ਸਨ | ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ਵਿਚ ਕਰੀਅਰ ਬਣਾਉਣ ਦੇ ਵੱਖ-ਵੱਖ ਮੌਕਿਆਂ, ਯੋਗਤਾਵਾਂ ਅਤੇ ਭਰਤੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ | ਕਰਨਲ ਨੇ ਆਪ੍ਰੇਸ਼ਨ ਸਿੰਧੂਰ ਦੀ ਇਕ ਸਾਲ ਦੀ ਪੂਰਤੀ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੇਸ਼ ਸੇਵਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਧਾਲੀਵਾਲ, ਡਾਇਰੈਕਟਰ ਸੁਖਬੀਰ ਕੌਰ, ਚੇਅਰਪਰਸਨ ਰਾਜਵੀਰ ਕੌਰ ਅਤੇ ਪਿ੍ੰਸੀਪਲ ਅਨੁਪਮਾ ਨੇ ਕਰਨਲ ਦਾ ਧੰਨਵਾਦ ਕੀਤਾ |