ਸ੍ਰੀ ਮੁਕਤਸਰ ਸਾਹਿਬ, 5 ਮਈ (ਹਰਮਹਿੰਦਰ ਪਾਲ)-ਜ਼ਿਲ੍ਹਾ ਨੈਸ਼ਨਲ ਖ਼ਪਤਕਾਰ ਅਵੇਅਰਨੈੱਸ ਗਰੁੱਪ (ਰਜਿ.) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਆਪਣੇ ਦਫ਼ਤਰ ਵਿਚ ਹੋਈ, ਜਿਸ ਵਿਚ ਮੌਜੂਦ ਪ੍ਰਧਾਨ ਸ਼ਾਮ ਲਾਲ ਗੋਇਲ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਦੀ ਚੋਣ ਵਿਚ ਗਗਨਦੀਪ ਗੋਇਲ ਨਵੇਂ ਜ਼ਿਲ੍ਹਾ ਪ੍ਰਧਾਨ ਸਰਬਸੰਮਤੀ ਨਾਲ ਚੁਣੇ ਗਏ | ਗਰੁੱਪ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਵਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਗਰੁੱਪ ਦਾ ਮੁੱਖ ਪੈਟਰਨ ਨਿਯੁਕਤ ਕੀਤਾ ਗਿਆ ਹੈ | ਪਿਛਲੀ ਕਮੇਟੀ ਨੂੰ ਦੁਬਾਰਾ ਉਸੇ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਅਤੇ ਕਿ੍ਸ਼ਨ ਲਾਲ ਡੂਮੜਾ ਨੂੰ ਗਰੁੱਪ ਦਾ ਉਪ ਪ੍ਰਧਾਨ ਚੁਣਿਆ ਗਿਆ | ਗਰੁੱਪ ਨੇ ਜਲਦੀ ਹੀ ਸ਼ਹਿਰ ਦੀਆਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਮੁਸ਼ਕਿਲਾਂ ਨੂੰ ਸੰਬੰਧਿਤ ਜਲ ਸਪਲਾਈ ਨਾਲ ਵਿਚਾਰਨ ਦਾ ਫ਼ੈਸਲਾ ਕੀਤਾ |