11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਪ੍ਰਮੁੱਖ ਜਨ ਗੋਸ਼ਟੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਸੰਘ ਦੀ 100 ਸਾਲਾਂ ਯਾਤਰਾ ਅਤੇ ਸਿ੍ਸ਼ਟੀ ਦੇ ਪਹਿਲੇ ਪੱਤਰਕਾਰ ਦੇਵਰਿਸ਼ੀ ਨਾਰਦ ਜਯੰਤੀ ਨੂੰ ਸਮਰਪਿਤ ਪ੍ਰਮੁੱਖ ਜਨ ਗੋਸ਼ਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ. ਬਬੀਤਾ ਰਿਟਾ. ਸਿਵਲ ਸਰਜਨ ਕਮ ਡਿਪਟੀ ਡਾਇਰੈਕਟਰ, ਵਿਸ਼ੇਸ਼ ਮਹਿਮਾਨ ਵਜੋਂ ਸੰਜੀਵ ਕੁਮਾਰ ਸਮਾਜ ਸੇਵੀ ਅਤੇ ਪ੍ਰਮੁੱਖ ਬੁਲਾਰੇ ਵਜੋਂ ਡਾ. ਸਤੀਸ਼ ਸ਼ਰਮਾ ਰਾਜ ਸੰਚਾਲਕ ਸ਼ਾਮਿਲ ਹੋਏ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾਕਟਰ ਸਤੀਸ਼ ਸ਼ਰਮਾ ਨੇ ਦੇਵ ਰਿਸ਼ੀ ਨਾਰਦ ਨੂੰ ਯਾਦ ਕਰਦਿਆਂ ਕਿਹਾ ਕਿ ਸਮਾਜ ਵਿਚ ਪੱਤਰਕਾਰ ਦੀ ਭੂਮਿਕਾ ਅਹਿਮ ਹੁੰਦੀ ਹੈ | ਉਨ੍ਹਾਂ ਸੰਘ ਦੇ ਇਤਿਹਾਸ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਇਸ ਦੀ ਸਥਾਪਨਾ 1925 ਵਿਚ ਹੋਈ ਸੀ | ਉਨ੍ਹਾਂ ਕਿਹਾ ਕਿ ਸਾਡੇ ਵਿਚ ਦੇਸ਼ ਭਗਤੀ ਦੀ ਭਾਵਨਾ ਅਤੇ ਸਮਾਜ ਸੇਵਾ ਪ੍ਰਤੀ ਲਗਨ ਦਾ ਹੋਣਾ ਜ਼ਰੂਰੀ ਹੈ | ਉਨ੍ਹਾਂ 1962, 1965 ਤੇ 1971 ਦੀਆਂ ਜੰਗਾਂ ਤੋਂ ਇਲਾਵਾ 1975 ਦੀ ਐਮਰਜੈਂਸੀ ਦੌਰਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੇਵਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਦੇਸ਼ ਪ੍ਰਤੀ ਪਾਏ ਯੋਗਦਾਨ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਸੰਘ ਦੀਆਂ ਕਰੀਬ 90 ਹਜ਼ਾਰ ਸ਼ਾਖ਼ਾਵਾਂ ਹਨ | ਉਨ੍ਹਾਂ ਧਰਮ ਪਰਿਵਰਤਨ ਨੂੰ ਰੋਕਣ ਤੇ ਗਊ ਸੇਵਾ ਵਿਚ ਯੋਗਦਾਨ ਪਾਉਣ ਲਈ ਵੀ ਕਿਹਾ | ਉਨ੍ਹਾਂ ਕਿਹਾ ਕਿ ਧਰਤੀ, ਹਵਾ ਤੇ ਪਾਣੀ ਦੂਸ਼ਿਤ ਹੋ ਰਹੇ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦੀ ਲੋੜ ਹੈ | ਇਸ ਤੋਂ ਇਲਾਵਾ ਇਕ ਵਾਰ ਵਰਤਣ ਵਾਲੀ ਪਲਾਸਟਿਕ ਬਹੁਤ ਖ਼ਤਰਨਾਕ ਹੈ, ਜੋ ਧਰਤੀ ਨੂੰ ਬੰਜਰ ਕਰਦੀ ਹੈ | ਇਸ ਲਈ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ, ਪਰ ਆਪਣੀ ਭਾਸ਼ਾ ਪੰਜਾਬੀ ਤੇ ਹਿੰਦੀ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ | ਪਰਿਵਾਰਾਂ ਨੂੰ ਟੁੱਟਣ ਤੋਂ ਬਚਾਉਣ ਅਤੇ ਜੋੜ ਕੇ ਰੱਖਣ ਲਈ ਸਭ ਨੂੰ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਨੂੰ ਜ਼ਰੂਰੀ ਸਮੇਂ ਵਿਚੋਂ ਸਮਾਂ ਕੱਢ ਕੇ ਕੁਝ ਸਮਾਂ ਆਰ.ਐੱਸ.ਐੱਸ. ਵਲੋਂ ਕੀਤੇ ਜਾਂਦੇ ਭਲਾਈ ਦੇ ਕੰਮਾਂ ਵਿਚ ਲਾਉਣਾ ਚਾਹੀਦਾ ਹੈ | ਇਸ ਮੌਕੇ ਸੀਨੀਅਰ ਪੱਤਰਕਾਰ ਜਸਵਿੰਦਰ ਸਿੰਘ ਬਿੱਟਾ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਜ਼ਿਲ੍ਹਾ ਪ੍ਰਮੁੱਖ ਜਸਵਿੰਦਰ ਸ਼ਰਮਾ, ਪ੍ਰਦੀਪ ਧੂੜੀਆ, ਨਗਰ ਸੰਚਾਲਕ ਅੰਕਿਤ, ਸੈਸ਼ਨ ਚਾਲਕ ਹੇਮੰਤ ਧਵਨ, ਲਾਜਪਤ ਰਾਏ ਸਮੇਤ ਵੱਖ-ਵੱਖ ਪਾਰਟੀਆਂ ਤੇ ਸੰਸਥਾਵਾਂ ਨਾਲ ਜੁੜੇ ਨੁਮਾਇੰਦੇ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੇਵਕ ਅਤੇ ਸ਼ਹਿਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਪ੍ਰਮੁੱਖ ਬੁਲਾਰੇ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਪੱਤਰਕਾਰਾਂ ਦਾ ਵੀ ਸਨਮਾਨ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਰਾਕੇਸ਼ ਧੀਂਗੜਾ, ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਰਾਜ ਕੁਮਾਰ ਭਟੇਜਾ, ਬਾਬਾ ਗੁਰਪ੍ਰੀਤ ਸਿੰਘ ਸੋਨੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਖ਼ੁਦ ਆਪਣੀ ਸਵੈ-ਗਣਨਾ ਭਰੀ <br/> ਅਗਲੀ ਖ਼ਬਰ ਗਗਨਦੀਪ ਗੋਇਲ ਨੈਸ਼ਨਲ ਖ਼ਪਤਕਾਰ ਅਵੇਅਰਨੈਸ ਗਰੁੱਪ (ਰਜਿ.) ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24