11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਿਪਟੀ ਕਮਿਸ਼ਨਰ ਨੇ ਖ਼ੁਦ ਆਪਣੀ ਸਵੈ-ਗਣਨਾ ਭਰੀ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਮੁਕਤਸਰ ਸਾਹਿਬ, 5 ਮਈ (ਹਰਮਹਿੰਦਰ ਪਾਲ)-ਭਾਰਤ ਸਰਕਾਰ ਵਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ਼ ਇਨਿਊਮਰੇਸ਼ਨ (ਸਵੈ ਗਣਨਾ) ਚੱਲ ਰਹੀ ਹੈ | ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖ਼ੁਦ ਆਨਲਾਈਨ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ | ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫ਼ਿਰ ਮੋਬਾਈਲ ਨੰਬਰ ਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲਾਗਇਨ ਕਰਨਾ ਹੋਵੇਗਾ | ਲਾਗਇਨ ਤੋਂ ਬਾਅਦ ਪੋਰਟਲ 'ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇਕ ਵਿਲੱਖਣ ਸੈਲਫ ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ | ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ 'ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਤੇ ਸਫ਼ਲ ਢੰਗ ਨਾਲ ਪੂਰਾ ਕਰਨ ਵਿਚ ਸਹਿਯੋਗ ਦੇਣ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਤੇ ਗੁਰਕਿਰਨਦੀਪ ਸਿੰਘ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਨੇ ਵੀ ਸੈਲਫ ਇਨਿਊਮਰੇਸ਼ਨ ਦੇ ਫਾਰਮ ਆਨਲਾਇਨ ਭਰੇ | ਇਸ ਮੌਕੇ ਡਿਪਟੀ ਈ.ਐੱਸ.ਏ. ਰੁਪਿੰਦਰ ਸਿੰਘ ਅੰਕੜਾ ਵਿਭਾਗ, ਪੰਕਜ ਕੁਮਾਰ ਨੋਡਲ ਅਫ਼ਸਰ ਸੈਸੰਜ, ਸ਼ਮਿੰਦਰ ਬੱਤਰਾ ਸੈਸੰਜ ਟਰੇਨਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੈਤੋ ਦੀਆਂ ਸੜਕਾਂ 'ਤੇ ਕਬਜ਼ੇ, ਰੇਹੜੀਆਂ ਦੇ ਪੱਕੇ ਅੱਡੇ ਟਰੈਫਿਕ ਸੰਕਟ ਦੀ ਜੜ੍ਹ ਬਣੇ <br/> ਅਗਲੀ ਖ਼ਬਰ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਪ੍ਰਮੁੱਖ ਜਨ ਗੋਸ਼ਟੀ ਕਰਵਾਈ <br/>
Ad Position 24