16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-05-2026
ਜੈਤੋ, 6 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਭਵਨ, ਜੈਤੋ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਪ੍ਰੈਲ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਤੋਂ ਇਲਾਵਾ ਪਿਛਲੇ ਮਹੀਨੇ ਦੀ ਪੰਜਾਬ ਸਟੇਟ ਪੈਨਸ਼ਨਰ ਦੀ ਚੋਣ ਜਲੰਧਰ ਵਿਖੇ ਹੋਈ, ਜਿਸ ਵਿਚ ਪੁਰਾਣੀ ਕਮੇਟੀ ਨੂੰ ਹੀ ਚੁਣਿਆ ਗਿਆ, ਮਜ਼ਦੂਰ ਦਿਵਸ ਮਨਾਇਆ ਗਿਆ ਅਤੇ ਰੈਲੀ ਕੀਤੀ ਗਈ, ਜਿਸ ਵਿਚ ਪ੍ਰਧਾਨ ਗੁਰਦੀਪ ਸਿੰਘ ਸ਼ਾਮਿਲ ਹੋਏ | ਸਮੂਹ ਪੈਨਸ਼ਨਰਾਂ ਵਲ਼ੋਂ ਵਿੱਤ ਸਕੱਤਰ ਮੇਜਰ ਸਿੰਘ ਦੇ ਮਾਤਾ ਗੋਲੋ ਕੌਰ ਅਤੇ ਧਰਮਪਤਨੀ ਨਛੱਤਰ ਕੌਰ, ਮਾਸਟਰ ਸ਼ਮਸ਼ੇਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਦਿੱਤੀ ਗਈ | ਸਮੂਹ ਪੈਨਸ਼ਨਰਾਂ ਵਲੋਂ ਦਰਸ਼ਨ ਸਿੰਘ ਅੰਕੜਾ ਵਿਭਾਗ ਦਾ ਜਨਮ ਦਿਨ ਮਨਾ ਕੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ | ਕੁਲਵੰਤ ਸਿੰਘ ਖੇਤੀਬਾੜੀ ਵਿਭਾਗ ਅਤੇ ਮਾਸਟਰ ਬੂਟਾ ਸਿੰਘ ਸਿੱਖਿਆ ਵਿਭਾਗ ਨੂੰ ਨਵੇਂ ਮੈਂਬਰ ਵਜੋਂ ਸ਼ਾਮਿਲ ਕੀਤਾ ਅਤੇ ਗੁਰਜੰਗ ਸਿੰਘ ਸੇਖੋਂ ਨੇ ਗਲੋ ਦੇ ਪੌਦੇ ਬਾਰੇ ਜਾਣਕਾਰੀ ਸਾਂਝੀ ਕੀਤੀ | ਸਮੂਹ ਪੈਨਸ਼ਨਰਾਂ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16% ਡੀ.ਏ. ਅਤੇ ਪੇਅ ਫਿਕਸੇਸ਼ਨ ਦੇ ਬਕਾਏ ਦੇਣ ਦੇ ਹੁਕਮ ਜਾਰੀ ਕਰਨ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀ ਸ਼ਲਾਘਾ ਕੀਤੀ ਗਈ, ਪਰ ਪੰਜਾਬ ਸਰਕਾਰ ਇਹ ਡੀ.ਏ. ਅਤੇ ਪੇਅ ਫਿਕਸੇਸ਼ਨ ਦਾ ਬਕਾਇਆ ਨਹੀਂ ਦੇਣਾ ਚਾਹੁੰਦੀ ਅਤੇ ਕੇਸ ਨੂੰ ਲਮਕਾਉਣਾ ਚਾਹੁੰਦੀ ਹੈ | ਅੱਜ ਤੱਕ ਪੈਨਸ਼ਨਰਾਂ ਦੀਆਂ ਪੈਨਸ਼ਨ ਵੀ ਨਹੀਂ ਪਾਈ ਗਈ ਅਤੇ ਨਾ ਹੀ ਇਸ 'ਤੇ ਵਿੱਤ ਮੰਤਰੀ ਪੰਜਾਬ ਦਾ ਕੋਈ ਬਿਆਨ ਆਇਆ ਹੈ | ਇਸ ਲਈ ਪੰਜਾਬ ਸਰਕਾਰ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ | ਇਸ ਮੀਟਿੰਗ ਵਿਚ ਗੁਰਜੰਗ ਸਿੰਘ ਸੇਖੋਂ, ਜਗਦੀਸ਼ ਰਾਏ ਅਰੋੜਾ, ਸੁੰਦਰ ਸਿੰਘ ਬਾਜਾਖਾਨਾ, ਸੁਰਿੰਦਰ ਪਾਲ ਲੂੰਬਾ, ਬਾਬਾ ਵੀਰ ਸਿੰਘ, ਮੁਖਤਿਆਰ ਸਿੰਘ ਬਿਸ਼ਨੰਦੀ, ਮੇਲਾ ਰਾਮ ਗੋਇਲ ਅਤੇ ਮਾਸਟਰ ਬੂਟਾ ਸਿੰਘ ਬਠਿੰਡਾ ਨੇ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਸ਼ੇਰ ਸਿੰਘ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਬਲਜਿੰਦਰ ਸਿੰਘ ਬਰਾੜ, ਨਛੱਤਰ ਸਿੰਘ, ਜਗਤਾਰ ਸਿੰਘ ਦਬੜ੍ਹੀਖਾਨਾ, ਲਾਭ ਸਿੰਘ ਡੋਡ, ਸੁਰਜੀਤ ਸਿੰਘ ਮੱਤਾ, ਮਲਕੀਤ ਸਿੰਘ ਢਿੱਲੋਂ, ਚਰਨਜੀਤ ਸਿੰਘ ਬਰਾੜ, ਹੀਰਾ ਲਾਲ, ਦਰਸ਼ਨ ਕੁਮਾਰ ਸੇਢਾ ਸਿੰਘ ਵਾਲਾ, ਮਾਹਲਾ ਸਿੰਘ ਅਤੇ ਹੇਮ ਰਾਜ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ | ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਤੇ ਮੈਂਬਰ ਸਟੈਂਡਿੰਗ ਕਮੇਟੀ ਵਾਟਰ ਰਿਸੋਰਸਿਜ਼ ਸ਼ੇਰ ਸਿੰਘ ਘੁਬਾਇਆ ਵਲੋਂ ਨਹਿਰ ਦਾ ਦੌਰਾ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ
Ad Position 24