16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਿੳਾੂਸਪਲ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ <br/>

Ad Position 21
No active advertisement
ਅਜੀਤ ਡੈਸਕ 07-05-2026
ਫ਼ਰੀਦਕੋਟ, 6 ਮਈ (ਸਰਬਜੀਤ ਸਿੰਘ)-ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ 6 ਮਈ ਤੋਂ ਕੰਮ ਛੱਡੋ ਹੜਤਾਲ ਦੇ ਸੱਦੇ 'ਤੇ ਅੱਜ ਨਗਰ ਕੌਂਸਲ ਫ਼ਰੀਦਕੋਟ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਸੰਤ ਰਾਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਮਿਊਾਸਪਲ ਕਮੇਟੀ ਅੱਗੇ ਰੋਸ ਧਰਨਾ ਲਗਾਇਆ ਗਿਆ ਅਤੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ | ਧਰਨੇ ਨੂੰ ਪ੍ਰਧਾਨ ਸੰਤ ਰਾਮ, ਸੂਬਾ ਪ੍ਰਧਾਨ ਅਸ਼ੋਕ ਸਾਰਵਾਨ, ਰਮੇਸ਼ ਕੁਮਾਰ ਨੰਨੂੰ ਖਜ਼ਾਨਚੀ, ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ ਇਹ ਹੜਤਾਲ ਸਾਡਾ ਕੋਈ ਸ਼ੌਂਕ ਨਹੀਂ ਮਜ਼ਬੂਰੀ ਹੈ ਕਿਉਂਕਿ ਪੰਜਾਬ ਦਾ 90% ਮੁਲਾਜ਼ਮ ਕੱਚਾ ਹੈ ਤੇ ਮਾਤਰ 10 ਹਾਜ਼ਰ ਤਨਖਾਹ 'ਤੇ ਕੰਮ ਕਰ ਰਿਹਾ ਹੈ | ਜਿਸ ਨਾਲ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਦੀ ਆਗਵਾਈ ਵਾਲੀ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਲੈ ਕੇ ਸੱਤਾ 'ਚ ਆਈ ਸੀ ਪ੍ਰੰਤੂ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਅਤੇ ਪੰਜਾਬ ਸਰਕਾਰ ਫੋਕੇ ਦਾਅਵੇ ਕਰ ਰਹੀ ਹੈ ਕਿ ਉਨ੍ਹਾਂ ਨੇ ਹਜ਼ਾਰਾਂ ਮੁਲਾਜ਼ਮ ਪੱਕੇ ਕੀਤੇ ਹਨ | ਆਗੂਆਂ ਨੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆ ਨੂੰ ਆਪਣੀਆਂ ਜ਼ਰੂਰਤਾਂ ਬਾਰੇ ਜਾਣੂੰ ਕਰਵਾਇਆ ਤੇ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਪਹਿਲ ਦੇ ਆਧਾਰ 'ਤੇ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕਰੇ, ਪੁਰਾਣੀ ਪੈਨਸ਼ਨ ਬਹਾਲ ਕਰੇ, ਤਨਖਾਹਾਂ ਸਮੇਂ ਸਿਰ ਤੇ ਸਰਕਾਰੀ ਖਜ਼ਾਨੇ ਵਿਚੋਂ ਦਿੱਤੀਆਂ ਜਾਣ, ਘੱਟ -2 ਉਜਰਤਾ 40000 ਪ੍ਰਤੀ ਮਹੀਨਾ ਕੀਤੀ ਜਾਵੇ, ਕੱਚੇ ਮੁਲਾਜ਼ਮ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ | ਇਸ ਮੌਕੇ ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਨਿਸ਼ਾਨ ਸਿੰਘ, ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸੇਖ਼ਰ, ਰਾਜ ਕੁਮਾਰ ਟਾਂਕ ਨੇ ਸੰਬੋਧਨ ਕੀਤਾ | ਸਮੂਹ ਮੁਲਾਜ਼ਮਾਂ ਵਲੋਂ ਇਸ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ |

Ad Position 22
No active advertisement
ਪਿਛਲੀ ਖ਼ਬਰ 12.75 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੰਮੀਗ੍ਰੇਸ਼ਨ ਸੰਚਾਲਕਾ ਵਿਰੁੱਧ ਮਾਮਲਾ ਦਰਜ <br/> ਅਗਲੀ ਖ਼ਬਰ ਗਰੀਬ ਕਿਸਾਨ ਦੀ ਜ਼ਮੀਨ 'ਤੇ ਕਿਸੇ ਨੂੰ ਕਾਬਜ਼ ਨਹੀਂ ਹੋਣ ਦੇਣਾ- ਕਿਰਤੀ ਕਿਸਾਨ ਯੂਨੀਅਨ <br/>
Ad Position 24