ਫ਼ਰੀਦਕੋਟ, 6 ਮਈ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਰਜਿ. ਬੇਰੁਜ਼ਗਾਰ ਅੰਗਹੀਣਾਂ ਦੀ ਬੈਠਕ ਜ਼ਿਲ੍ਹ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਪੜ੍ਹੇ ਲਿਖੇ ਬੇਰੁਜ਼ਗਾਰ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ ਯੋਗਤਾ ਦੇ ਆਧਾਰ 'ਤੇ ਹਰ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ 'ਤੇ ਨਿਯੁਕਤ ਕੀਤਾ ਜਾਵੇ, ਜੋ ਅੰਗਹੀਣ ਅਤੇ ਨੇਤਰਹੀਣ ਘੱਟ ਪੜ੍ਹੇ ਲਿਖੇ ਹਨ ਉਨ੍ਹਾਂ ਨੂੰ ਅਜੋਕੇ ਸਮੇਂ ਮੁਤਾਬਿਕ 6000 ਰੁਪਏ ਪੈਨਸ਼ਨ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅੰਗਹੀਣ ਵਰਗ 25 ਮਈ ਤੋਂ ਬਾਅਦ ਸੰਘਰਸ਼ ਕਰੇਗਾ | ਇਸ ਮੌਕੇ ਸੀਨੀਅਰ ਮੈਂਬਰ ਬੇਅੰਤ ਸਿੰਘ, ਦੀਪੂ ਸ਼ਰਮਾ, ਰਛਪਾਲ ਸਿੰਘ ਮਹਿਮੂਆਣਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬਰਾੜ, ਬਲਵਿੰਦਰ ਕੁਮਾਰ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਸੁਨੀਲ ਕੁਮਾਰ, ਗੁਰਦੇਵ ਸਿੰਘ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ |