16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਦਾ ਕੋਟਕਪੂਰਾ ਪੁੱਜਣ ਮੌਕੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 07-05-2026
ਕੋਟਕਪੂਰਾ, 6 ਮਈ (ਮੇਘਰਾਜ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 7 ਮਈ ਨੂੰ ਕੋਟਕਪੂਰਾ ਪਹੰੁਚ ਰਹੇ ਹਨ ਜਿੱਥੇ ਉਹ 'ਸ਼ੁਕਰਾਨਾ ਯਾਤਰਾ' ਤਹਿਤ ਇਕ ਵਿਸ਼ੇਸ਼ ਸਮਾਗਮ 'ਚ ਸ਼ਿਰਕਤ ਕਰਨਗੇ¢ ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ¢ ਮੀਟਿੰਗ 'ਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਐਸ. ਡੀ. ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਇਸ ਮੌਕੇ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸਪੀਕਰ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਲਿਆਂਦਾ 'ਸਤਿਕਾਰ (ਸੱਧ) ਬਿੱਲ 2026' ਹੁਣ ਇਕ ਇਤਿਹਾਸਕ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ¢ ਇਸ ਮਹੱਤਵਪੂਰਨ ਉਪਰਾਲੇ ਦੀ ਖੁਸ਼ੀ ਅਤੇ ਗੁਰੂ ਸਾਹਿਬ ਦੇ ਚਰਨਾਂ 'ਚ ਸ਼ੁਕਰਾਨੇ ਵਜੋਂ ਕੱਢੀ ਜਾ ਰਹੀ 'ਸ਼ੁਕਰਾਨਾ ਯਾਤਰਾ' ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਟਕਪੂਰਾ ਫੇਰੀ ਇਲਾਕੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ¢ ਉਨ੍ਹਾਂ ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ 'ਤੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ¢

Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਦੇ 275ਵੇਂ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ ਦੋ ਗੱਡੀਆਂ ਰਵਾਨਾ <br/> ਅਗਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਯੈਲੋ ਡੇਅ ਮਨਾਇਆ <br/>
Ad Position 24