16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਿਸ਼ਕਾਮ ਸੇਵਾ ਸੰਮਤੀ ਦੇ 275ਵੇਂ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ ਦੋ ਗੱਡੀਆਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 07-05-2026
ਕੋਟਕਪੂਰਾ, 6 ਮਈ (ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ ਵਲੋਂ 275ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਸਰਪ੍ਰਸਤ ਯਸ਼ਪਾਲ ਅਗਰਵਾਲ ਤੇ ਪ੍ਰਧਾਨ ਮਨੋਜ ਦਿਵੇਦੀ ਦੀ ਅਗਵਾਈ ਹੇਠ ਸਥਾਨਕ ਅਗਰਵਾਲ ਭਵਨ ਵਿਖੇ ਕਰਵਾਇਆ ਗਿਆ¢ ਇਸ ਮੌਕੇ ਲੈਕਚਰਾਰ ਵਰਿੰਦਰ ਕਟਾਰੀਆ ਨੇ ਮੰਚ ਦਾ ਸੰਚਾਲਨ ਕੀਤਾ | ਉਕਤ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਦਰਸ਼ਨਾਂ ਦੇਵੀ ਬਾਂਸਲ ਪਤਨੀ ਚਮਨ ਲਾਲ ਬਾਂਸਲ, ਸਟਾਰ ਬਿਲਡਿੰਗ ਮਟੀਅਰੀਅਲ ਸ਼ਾਮਿਲ ਹੋਏ | ਉਨ੍ਹਾਂ ਸੰਸਥਾ ਦੇ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ 5100 ਰੁਪਏ ਭੇਟ ਕੀਤੇ | ਇਸ ਮੌਕੇ ਪ੍ਰਧਾਨ ਮਨੋਜ ਦਿਵੇਦੀ ਨੇ ਸੰਮਤੀ ਦੀ ਕਾਰਜ ਪ੍ਰਣਾਲੀ ਬਾਰੇ ਮੁੱਖ ਮਹਿਮਾਨ ਨੂੰ ਦੱਸਿਆ ਕਿ ਸੰਸਥਾ ਵਲੋਂ ਹਰ ਮਹੀਨੇ 17 ਪਿੰਡਾਂ ਦੀਆਂ 435 ਵਿਧਵਾ ਤੇ ਲੋੜਵੰਦ ਔਰਤਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ | ਇਸ ਮੌਕੇ ਸਰਪ੍ਰਸਤ ਯਸ਼ਪਾਲ ਅਗਰਵਾਲ ਨੇ ਆਪਣੇ ਮਾਤਾ ਪਿਤਾ ਦੀ ਯਾਦ 'ਚ ਇਕ ਸਾਲ ਲਈ 435 ਪਰਿਵਾਰਾਂ ਨੂੰ 'ਆਟਾ ਥੈਲੀ' ਦਾ ਖਰਚਾ ਦਾਨ ਕਰਨਗੇ | ਇਸ ਮੌਕੇ ਮੁੱਖ ਮਹਿਮਾਨ ਵਰਿੰਦਰ ਕਟਾਰੀਆ ਨੇ ਲੋੜਵੰਦ ਔਰਤਾਂ ਲਈ ਮਈ ਮਹੀਨੇ ਦੇ ਰਾਸ਼ਨ ਦੀਆਂ ਭਰੀਆਂ ਦੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਇਸ ਉਪਰੰਤ ਸੰਮਤੀ ਦੇ ਮੈਂਬਰਾ ਨੇ 20 ਟੀਮਾਂ ਬਣਾ ਕੇ ਕੋਟਕਪੂਰਾ, ਜੈਤੋ ਤੇ ਇਸ ਦੇ ਨਜ਼ਦੀਕੀ 17 ਪਿੰਡਾਂ ਦੀਆਂ 435 ਵਿਧਵਾ ਤੇ ਬੇਸਹਾਰਾ ਔਰਤਾਂ ਦੇ ਘਰਾਂ 'ਚ ਰਾਸ਼ਨ ਪਹੁੰਚਾਇਆ | ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਟੀ.ਆਰ ਅਰੋੜਾ, ਸੋਮਨਾਥ ਗਰਗ, ਰਾਜਿੰਦਰ ਗਰਗ, ਮੁਕੇਸ਼ ਜਿੰਦਲ, ਜਸਵਿੰਦਰ ਸਿੰਘ ਢਿਲਵਾਂ, ਸੁਭਾਸ਼ ਚੰਦਰ, ਸੁਭਾਸ਼ ਮਿੱਤਲ, ਕੁਲਭੂਸ਼ਨ ਕੌੜਾ, ਮਨਮੋਹਨ ਸਿੰਘ ਚਾਵਲਾ, ਸੁਰਿੰਦਰ ਕੁਮਾਰ ਮਨਚੰਦਾ, ਡਾ. ਬਿਲਵਾ ਮੰਗਲ, ਬੁੱਤ ਸਿੰਘ ਪੁਰਬਾ, ਧਨਜਿੰਦਰ ਸਿੰਘ ਬਰਾੜ ਢਿਲਵਾਂ, ਦਰਸ਼ਨ ਗੋਇਲ, ਰਾਜਿੰਦਰ ਕੁਮਾਰ, ਕ੍ਰਿਸ਼ਨ ਮੁਨੀਮ, ਇਕਬਾਲ ਸਿੰਘ ਮੱਲਣ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੀ ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਰਜਿ: ਸਾਦਿਕ ਦੇ ਅਹੁਦੇਦਾਰਾਂ ਦੀ ਚੋਣ <br/> ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਦਾ ਕੋਟਕਪੂਰਾ ਪੁੱਜਣ ਮੌਕੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>
Ad Position 24