ਫ਼ਰੀਦਕੋਟ, 6 ਮਈ (ਹਰਮਿੰਦਰ ਸਿੰਘ ਮਿੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਦੀ ਅਹਿਮ ਮੀਟਿੰਗ ਸੀਨੀਅਰ ਆਗੂ ਸੁਖਵੀਰ ਸਿੰਘ ਸਮਰਾ ਦੇ ਗ੍ਰਹਿ ਵਿਖੇ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਰਣਜੀਤ ਸਿੰਘ ਅÏਲਖ ਜ਼ਿਲ੍ਹਾ ਪ੍ਰਧਾਨ ਦਿਹਾਤੀ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਮਿਉੂਾਸਪਲ ਕਮੇਟੀ ਚੋਣਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਮਿਊਾਸਪਲ ਕਮੇਟੀ ਦੀਆਂ ਚੋਣਾਂ ਲੜਨ ਦੇ ਇੱਛੁਕ ਹਨ ਉਹ ਆਪਣੇ ਨਾਮ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨੂੰ ਭੇਜਣ | ਉਹ ਸੂਚੀਆਂ ਤਿਆਰ ਕਰਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਭੇਜਣਗੇ | ਮੀਟਿੰਗ ਵਿਚ ਇਹ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਮੁੱਖ ਰੂਪ ਵਿਚ ਰਹੇਗਾ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਜਥੇਬੰਦੀ ਦਾ ਉਦੇਸ਼ ਅਤੇ ਪਿੰਡਾਂ ਦੇ ਵਿਚ ਜਾ ਕੇ ਲੋਕਾਂ ਦੀ ਸਲਾਹ ਨਾਲ ਪ੍ਰੋਗਰਾਮ ਉਲੀਕੇ ਜਾਣਗੇ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਅਤੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਦੇਖ ਰੇਖ 'ਚ 2027 ਦੀ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ | ਇਸ ਮੌਕੇ ਸੁਖਵੀਰ ਸਿੰਘ ਸਮਰਾ, ਰਣਜੀਤ ਸਿੰਘ ਅÏਲਖ ਜ਼ਿਲ੍ਹਾ ਪ੍ਰਧਾਨ ਦਿਹਾਤੀ, ਪਿ੍ਤਪਾਲ ਸਿੰਘ ਕੋਹਲੀ ਜ਼ਿਲ੍ਹਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ, ਬੂਟਾ ਸਿੰਘ ਰੋਮਾਣਾ, ਜਗਜੀਵਨ ਸਿੰਘ ਸੰਧੂ ਸਾਬਕਾ ਸਰਪੰਚ ਹਰਦਿਆਲੇਆਣਾ, ਭਾਈ ਜਸਵੰਤ ਸਿੰਘ, ਅਮਨਇੰਦਰ ਸਿੰਘ ਬੰਨੀ ਬਰਾੜ ਵਰਕਿੰਗ ਕਮੇਟੀ ਮੈਂਬਰ , ਬਲਕਾਰ ਸਿੰਘ ਸ਼ਿਮਰੇਵਾਲਾ, ਅਮਰੀਕ ਸਿੰਘ, ਹਰਵਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਢੈਪਈ, ਭਾਈ ਜਸਵੰਤ ਸਿੰਘ, ਪ੍ਰੀਤਮ ਸਿੰਘ, ਸਾਧੂ ਸਿੰਘ ਰੋਮਾਣਾ, ਭਗਵੰਤ ਸਿੰਘ ਸਿੱਧੂ, ਜਗਦੇਵ ਸਿੰਘ, ਡੋਗਰ ਸਿੰਘ, ਜਲੋਰ ਸਿੰਘ ਅਤੇ ਲਾਲਜੀਤ ਸਿੰਘ ਆਦਿ ਹਾਜ਼ਰ ਸਨ |