16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-05-2026
ਸਾਦਿਕ, 6 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਗਮਦੂਰ ਸਿੰਘ ਸੰਗਰਾਹੂਰ ਜ਼ਿਲ੍ਹਾ ਕਨਵੀਨਰ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਸਾਦਿਕ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਨਿਰਭੈ ਸਿੰਘ ਗੁੱਜਰ ਅਤੇ ਸਰਬਜੀਤ ਸਿੰਘ ਝੋਕ ਸਰਕਾਰੀ ਬਲਾਕ ਪ੍ਰਧਾਨ ਸਾਦਿਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਥੇਬੰਦੀ ਦੇ ਆਗੂਆਂ ਜਸਦੇਵਪਾਲ ਸਿੰਘ ਚੱਕਸਾਹੂ ਅਤੇ ਕੁਲਦੀਪ ਸਿੰਘ ਸ਼ੇਰ ਸਿੰਘ ਵਾਲਾ ਨੇ ਸਾਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ 28 ਮਈ ਦਿਨ ਵੀਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਹੈ ਕਿ ਇਸ ਸਬੰਧੀ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇ | ਇਸ ਮੌਕੇ ਗਮਦੂਰ ਸਿੰਘ ਸੰਗਰਾਹੂਰ, ਨਿਰਭੈ ਸਿੰਘ ਗੁੱਜਰ ਅਤੇ ਸਰਬਜੀਤ ਸਿੰਘ ਝੋਕ ਸਰਕਾਰੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਲਵਾਈ ਨੂੰ ਧਿਆਨ 'ਚ ਰੱਖਦਿਆਂ ਬਿਜਲੀ ਸਪਲਾਈ ਦੀਆਂ ਤਾਰਾਂ ਦੀ ਸਮੇਂ ਸਿਰ ਮੁਰੰਮਤ ਕਰਵਾਈ ਜਾਵੇ ਅਤੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੋਆਪ੍ਰੇਟਿਵ ਸੁਸਾਇਟੀਆਂ ਵਿਚ ਡੀ.ਏ.ਪੀ ਦੀ ਘਾਟ ਪੂਰੀ ਕੀਤੀ ਜਾਵੇ | ਉਨ੍ਹਾਂ ਨੇ ਸਰਕਾਰ ਵਲੋਂ ਹੱਦ ਕਰਜ਼ੇ ਵਧਾਉਣ ਦੀ ਸਕੀਮ ਦਾ ਸਵਾਗਤ ਕਰਦਿਆਂ ਇਸ ਦਾ ਵਿਰੋਧ ਕਰਨ ਵਾਲੇ ਕੋਆਪ੍ਰੇਟਿਵ ਸੁਸਾਇਟੀਆਂ ਦੇ ਅਧਿਕਾਰੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਧਿਕਾਰੀ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਸ ਸਕੀਮ ਨੂੰ ਤੁਰੰਤ ਲਾਗੂ ਕਰਨ ਤਾਂ ਜੋ ਕਿਸਾਨਾਂ ਨੂੰ ਵੱਡੀ ਸਹੂਲਤ ਮਿਲ ਸਕੇ | ਇਸ ਮੌਕੇ ਮਲਕੀਤ ਸਿੰਘ ਗੋਲੇਵਾਲਾ, ਸਿਕੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਸਾਦਿਕ, ਰਣਧੀਰ ਸਿੰਘ ਝੋਕ ਸਰਕਾਰੀ, ਬਲਤੇਜ ਸਿੰਘ ਝੋਕ ਸਰਕਾਰੀ, ਗੁਰਜੀਤ ਸਿੰਘ ਸੋਨੀ, ਗੁਰਜੰਟ ਸਿੰਘ ਸਾਦਿਕ, ਭੋਲਾ ਸਿੰਘ ਝੋਕ ਸਰਕਾਰੀ, ਬੂਟਾ ਸਿੰਘ ਕਾਉਣੀ, ਸੁਖਦੇਵ ਸਿੰਘ ਸ਼ੇਰ ਸਿੰਘ ਵਾਲਾ, ਜਸਕਰਨ ਸਿੰਘ ਕਾਉਣੀ, ਬਿੰਦਰ ਸਿੰਘ, ਜੰਗ ਸਿੰਘ ਝੋਕ ਸਰਕਾਰੀ, ਸੰਦੀਪ ਸਿੰਘ, ਬਾਬੂ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀਆ ਸਟੇਟ ਬੈਂਕ ਨੇ ਮਿ੍ਤਕ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਦੀ ਮੀਟਿੰਗ <br/>
Ad Position 24