16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਰਤੀਆ ਸਟੇਟ ਬੈਂਕ ਨੇ ਮਿ੍ਤਕ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 07-05-2026
ਦੋਦਾ, 6 ਮਈ (ਰਵੀਪਾਲ)-ਭਾਰਤੀਆ ਸਟੇਟ ਬੈਂਕ ਦੋਦਾ ਵਿਖੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਸੜਕ ਹਾਦਸੇ ਨਾਲ ਮੌਤ ਹੋ ਜਾਣ ਵਾਲੇ ਮਿ੍ਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮੈਨੇਜਰ ਸ੍ਰੀ ਚੀਨਮੇ ਚੈਟਰਜੀ ਨੇ ਪੀੜਤ ਪਰਿਵਾਰ ਨੂੰ ਦਿੱਤਾ ਗਿਆ | ਬਰਾਂਚ ਮੈਨੇਜਰ ਸ੍ਰੀ ਚੀਨਮੇ ਚੈਟਰਜੀ ਨੇ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਬੱਚਤ ਖਾਤਾ ਦੋਦਾ ਬਰਾਂਚ ਵਿਚ ਚੱਲ ਰਿਹਾ ਸੀ, ਜਿਸ ਦਾ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਦੋ ਲੱਖ ਰੁਪਏ ਦਾ ਬੀਮਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਦੀ ਸੜਕ ਹਾਦਸੇ ਕਰਕੇ ਮੌਤ ਹੋ ਚੁੱਕੀ ਹੈ, ਜਿਸ ਕਰਕੇ ਬੈਂਕ ਰਾਹੀਂ ਕਰਵਾਏ ਬੀਮੇ ਦਾ ਲਾਭ ਰਾਸ਼ੀ ਦੋ ਲੱਖ ਰੁਪਏ ਵਾਰਸ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਦੋਦਾ ਨੂੰ ਦਿੱਤੀ ਗਈ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਬੈਂਕ ਦੇ ਮੈਨੇਜਰ ਪਰਮਜੀਤ ਸਿੰਘ, ਬਰਾਂਚ ਦੋਦਾ ਮੈਨੇਜਰ ਚੀਨਮੇ ਚੈਟਰਜੀ, ਸੁਸ਼ੀਲ ਕੁਮਾਰ ਸੀਨੀਅਰ ਸਹਾਇਕ ਬੈਂਕ ਕਰਮੀ ਤੋਂ ਇਲਾਵਾ ਪੀੜਤ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ 'ਤੇ ਵਰਕਰਾਂ ਨੇ ਮਨਾਈ ਖ਼ੁਸ਼ੀ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ <br/>
Ad Position 24