16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ 'ਤੇ ਵਰਕਰਾਂ ਨੇ ਮਨਾਈ ਖ਼ੁਸ਼ੀ <br/>

Ad Position 21
No active advertisement
ਅਜੀਤ ਡੈਸਕ 07-05-2026
ਗਿੱਦੜਬਾਹਾ, 6 ਮਈ (ਪਰਮਜੀਤ ਸਿੰਘ ਥੇੜ੍ਹੀ)-ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਲੈ ਕੇ ਗਿੱਦੜਬਾਹਾ ਵਿਖੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਵਲੋਂ ਆਪਣੇ ਦਫ਼ਤਰ ਦੇ ਬਾਹਰ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਲੋਕਾਂ ਨੇ 15 ਸਾਲ ਤੋਂ ਸੱਤਾ 'ਤੇ ਬੈਠੀ ਮਮਤਾ ਬੈਨਰਜੀ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ ਅਤੇ ਭਾਜਪਾ ਦੀਆਂ ਵਿਕਾਸ ਨੀਤੀਆਂ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਵੀ ਲੋਕ ਭਲਾਈ ਸਕੀਮਾਂ ਬਣਾਈਆਂ ਜਾਂਦੀਆਂ ਸਨ, ਮਮਤਾ ਬੈਨਰਜੀ ਉਨ੍ਹਾਂ ਸਕੀਮਾਂ ਨੂੰ ਬੰਗਾਲ ਵਿਚ ਲਾਗੂ ਨਹੀਂ ਕਰਦੀ ਸੀ, ਜਿਸ ਦੇ ਚੱਲਦਿਆਂ ਮਮਤਾ ਬੈਨਰਜੀ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੌਕੇ ਦਿਨੇਸ਼ ਸਿੰਗਲਾ ਬੌਬੀ, ਪਿ੍ਤਪਾਲ ਸ਼ਰਮਾ, ਵਿਨੋਕ ਬਾਂਸਲ ਲੱਕੀ, ਲਲਿਤ ਗਰਗ ਸੰਨੀ, ਰਾਜਪਾਲ ਇੰਦੌਰਾ, ਅਨਮੋਲ ਸੇਠੀ, ਰਾਜੂ ਸਹਾਰਨ, ਹਰਦੀਪ ਸਿੰਘ ਦੇਦ, ਵਿਵੇਕ ਅਰੋੜਾ, ਦੇਵਕੀ ਨੰਦਨ ਗਰਗ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖਰਾਬ ਹੋਈਆਂ ਫ਼ਸਲਾਂ ਦਾ 15 ਦਿਨਾਂ 'ਚ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਕਰਨਗੇ ਸੰਘਰਸ਼- ਮਿੱਡਾ <br/> ਅਗਲੀ ਖ਼ਬਰ ਭਾਰਤੀਆ ਸਟੇਟ ਬੈਂਕ ਨੇ ਮਿ੍ਤਕ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ <br/>
Ad Position 24