16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਤਿੰਨ ਸੂਬਿਆਂ ਦੀਆਂ ਵਿਧਾਨ ਚੋਣਾਂ 'ਚ ਭਾਜਪਾ ਨੂੰ ਮਿਲੀ ਸਫ਼ਲਤਾ ਦੀ ਖ਼ੁਸ਼ੀ 'ਚ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 07-05-2026
ਬਰਗਾੜੀ, 6 ਮਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਭਾਰਤ ਦੇ ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਪੱਛਮੀ ਬੰਗਾਲ ਸਮੇਤ ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸ਼ਾਨਦਾਰ ਸਫ਼ਲਤਾ ਦੀ ਖੁਸ਼ੀ 'ਚ ਬਰਗਾੜੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ, ਐਸ.ਸੀ. ਸੈੱਲ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਾ ਅਤੇ ਭਾਜਪਾ ਮੰਡਲ ਬਰਗਾੜੀ ਦੇ ਪ੍ਰਧਾਨ ਹਰਮੇਲ ਸਿੰਘ ਚਹਿਲ ਦੀ ਅਗਵਾਈ 'ਚ ਲੱਡੂ ਵੰਡੇ ਗਏ | ਡਾ. ਸਿਵੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਪਾਰਟੀ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਤਿੰਨ ਰਾਜਾਂ ਦੀਆਂ ਚੋਣਾਂ 'ਚ ਵੱਡੀ ਸਫਲਤਾ ਮਿਲੀ ਹੈ ਉਸ ਤਰ੍ਹਾਂ ਹੀ ਪੰਜਾਬ 'ਚ 2027 'ਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਕਿ ਸੱਤ੍ਹਾ ਹਾਸਿਲ ਕਰੇਗੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਵਿਜੈ ਕੁਮਾਰ ਵਿੱਕੀ, ਨਸੀਬ ਸਿੰਘ ਪੰਜਗਰਾਈਾ, ਸੁਖਜੀਤ ਕੌਰ ਪੰਚ ਲੰਭਵਾਲੀ, ਅੰਗਰੇਜ਼ ਕੌਰ, ਜਸਵਿੰਦਰ ਕੌਰ, ਸੰਤੋਸ਼ ਰਾਣੀ, ਪਰਮਜੀਤ ਕੌਰ, ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਰਜਿੰਦਰ ਸਿੰਘ ਮੱਲਾ, ਆਤਮਾ ਰਾਮ, ਲਾਡੀ, ਮਨੀ, ਬਾਬੂ ਸਿੰਘ ਰਾਊਵਾਲਾ, ਰੁਲਦੂ ਸਿੰਘ, ਜੋਗਿੰਦਰ ਸਿੰਘ, ਰਾਜਿੰਦਰ ਸਿੰਘ, ਨਿੱਕਾ ਸਿੰਘ, ਸੁਖਚੈਨ ਸਿੰਘ, ਸੇਵਕ ਸਿੰਘ ਲਧਾਈ, ਡਾ. ਜਗਸੀਰ ਸਿੰਘ, ਕੁਲਦੀਪ ਸਿੰਘ, ਗੋਰੀ ਸਿੰਘ, ਪਾਲੀ ਢਿੱਲੋਂ, ਜਗਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਾਣੋ ਪੌਸ਼ਟਿਕ ਭੋਜਨ ਬਣਾਉਣ ਦੀ ਕਲਾ ਅਗਲੀ ਖ਼ਬਰ ਖਰਾਬ ਹੋਈਆਂ ਫ਼ਸਲਾਂ ਦਾ 15 ਦਿਨਾਂ 'ਚ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਕਰਨਗੇ ਸੰਘਰਸ਼- ਮਿੱਡਾ <br/>
Ad Position 24