23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਿਸਾਨਾਂ ਨਾਲ ਹੋ ਰਹੇ ਧੱਕੇ ਦੇ ਵਿਰੋਧ 'ਚ ਦੋ ਦਿਨ ਰਹਿਣਗੀਆਂ ਸਹਿਕਾਰੀ ਸਭਾਵਾਂ ਬੰਦ <br/>

Ad Position 21
No active advertisement
ਅਜੀਤ ਡੈਸਕ 08-05-2026
ਸਾਦਿਕ, 7 ਮਈ (ਗੁਰਭੇਜ ਸਿੰਘ ਚੌਹਾਨ)-ਮੁੱਖ ਮੰਤਰੀ ਪੰਜਾਬ ਵਲੋਂ ਭਗਵੰਤ ਸਿੰਘ ਮਾਨ ਦੀ ਇੱਛਾ ਸ਼ਕਤੀ ਨਾਲ ਲਾਗੂ ਕੀਤੇ ਨਵੇਂ ਐਸ.ਸੀ ਐਲ ਹੱਦ ਕਰਜ਼ੇ ਜਿਨ੍ਹਾਂ ਵਿਚ ਨਾ ਸਿਰਫ ਝੋਨਾ, ਨਰਮਾ, ਕਣਕ ਆਦਿ ਫ਼ਸਲਾਂ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਜਿਵੇਂ ਮੱਛੀ ਪਾਲਣ, ਮੱਖੀ ਪਾਲਣ ਅਤੇ ਬਾਗਬਾਨੀ ਨੂੰ ਪਹਿਲੀ ਵਾਰ ਸ਼ਾਮਿਲ ਕਰਕੇ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਸੀ | ਜਿਸਦਾ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਸੀ ਪਰ ਇਸਦੇ ਉਲਟ ਮਿਤੀ 06.05.2026 ਨੂੰ ਇਕ ਨਵਾਂ ਪੱਤਰ ਜਾਰੀ ਕਰਕੇ ਕਿਸਾਨਾਂ ਅਤੇ ਸਭਾਵਾਂ ਨੂੰ ਹੋਣ ਵਾਲੇ ਫਾਇਦੇ ਤੋਂ ਵਾਂਝਾ ਕਰ ਦਿੱਤਾ ਗਿਆ ਹੈ | ਜਿਸਦੇ ਰੋਸ ਵਜੋਂ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਰੋਸ ਵਜੋਂ ਸਹਿਕਾਰੀ ਸਭਾਵਾਂ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਦੋ ਦਿਨ ਵਾਸਤੇ ਸਹਿਕਾਰੀ ਸਭਾਵਾਂ ਨੂੰ ਬੰਦ ਰੱਖਣ ਦਾ ਕਰਮਚਾਰੀ ਯੂਨੀਅਨ ਵਲੋਂ ਫ਼ੈਸਲਾ ਲਿਆ ਗਿਆ ਹੈ | ਜਿਸ ਲਈ ਸਭਾਵਾਂ ਦੇ ਕਿਸਾਨ ਮੈਂਬਰਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. ਦੀ ਮੀਟਿੰਗ <br/> ਅਗਲੀ ਖ਼ਬਰ ਅਕਾਲੀ-ਕਾਂਗਰਸੀ ਚਾਹੁੰਦੇ ਤਾਂ ਉਹ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾ ਸਕਦੇ ਸਨ: ਮੁੱਖ ਮੰਤਰੀ ਪੰਜਾਬ
Ad Position 24