23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ

Ad Position 21
No active advertisement
ਅਜੀਤ ਡੈਸਕ 08-05-2026
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅਧਿਆਪਕ ਮਸਲਿਆਂ ਦੇ ਹੱਲ ਲਈ ਪੰਜਾਬ ਭਰ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜੇ ਗਏ | ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ਵਲੋਂ ਡਿਪਟੀ ਕਮਿਸ਼ਨਰ ਦੀ ਗ਼ੈਰ ਹਾਜ਼ਰੀ ਵਿਚ ਜਥੇਬੰਦੀਆਂ ਦਾ ਵਫ਼ਦ ਜੀ.ਏ. ਟੂ ਡੀ.ਸੀ. ਪੰਕਜ ਕੁਮਾਰ (ਖੇਤਰੀ ਅਫ਼ਸਰ ਮੁੱਖ ਮੰਤਰੀ) ਨੂੰ ਮਿਲਿਆ | 6 ਸੰਘਰਸ਼ੀਲ ਜਥੇਬੰਦੀਆਂ ਦੇ ਆਗੂਆਂ ਲਖਵੀਰ ਸਿੰਘ ਹਰੀਕੇ, ਸ਼ਰਨਦੀਪ ਸਿੰਘ, ਮਨਵੀਰਜੋਤ ਸਿੰਘ, ਪਵਨ ਕੁਮਾਰ, ਬਲਦੇਵ ਸਿੰਘ ਅਤੇ ਜੀਵਨ ਸਿੰਘ ਬਧਾਈ ਵਲੋਂ ਸੰਬੰਧਿਤ ਅਧਿਕਾਰੀ ਨਾਲ ਮੰਗਾਂ ਸੰਬੰਧੀ ਵਿਸਥਾਰਤ ਚਰਚਾ ਕਰਨ ਉਪਰੰਤ ਮੰਗ ਪੱਤਰ ਸੌਂਪਿਆ ਗਿਆ | ਜ਼ਿਲ•ਾ ਅਧਿਕਾਰੀ ਵਲੋਂ ਸਾਰੀਆਂ ਮੰਗਾਂ 'ਤੇ ਸਿਧਾਂਤਕ ਸਹਿਮਤੀ ਦਿੰਦਿਆਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਤੱਕ ਪੁੱਜਦਾ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਥੇਬੰਦਕ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ, ਪਰ ਅਧਿਆਪਕਾਂ ਦੀ ਮੰਗਾਂ ਜਿਉ ਦੀਆਂ ਤਿਉਂ ਖੜ•ੀਆਂ ਹਨ | ਪੁਰਾਣੀ ਪੈਨਸ਼ਨ ਬਹਾਲੀ ਦੇ ਅਹਿਮ ਮੁੱਦੇ ਤੋਂ ਸੂਬਾ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ | ਅਧਿਆਪਕਾਂ ਦੇ ਡੀ.ਏ. ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਵੀ ਜਾਰੀ ਕਰਨ ਤੋਂ ਹੱਥ ਖੜ•ੇ ਕੀਤੇ ਜਾ ਰਹੇ ਹਨ | ਅਧਿਆਪਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ 'ਆਪ' ਸਰਕਾਰ ਅਧਿਆਪਕ ਮੰਗਾਂ ਦੀ ਪੂਰਤੀ ਤੁਰੰਤ ਕਰੇ | ਉਨ•ਾਂ ਕਿਹਾ ਕਿ ਮੰਗ ਪੱਤਰ ਅਗਲੇ ਸੰਘਰਸ਼ਾਂ ਦੀ ਸ਼ੁਰੂਆਤ ਹਨ | ਇਸ ਮੌਕੇ ਸੁਰਿੰਦਰ ਸੇਤੀਆ, ਨੀਰਜ ਬਜਾਜ, ਗੁਰਪ੍ਰੀਤ ਲੰਬੀ, ਚਰਨਜੀਤ ਅਟਵਾਲ, ਗੁਰਵਰਿਆਮ ਸਿੰਘ ਸਰਾਵਾਂ, ਕੁਲਵਿੰਦਰ ਸਿੰਘ ਅਕਾਲਗੜ•, ਰਵਿਦਰ ਸਿੰਘ ਰਵੀ, ਪਰਮਿੰਦਰ ਸਿੰਘ ਥਾਂਦੇਵਾਲਾ, ਰਜਨੀ ਗੁਪਤਾ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਮੀਟਿੰਗ ਅਗਲੀ ਖ਼ਬਰ ਪਿੰਡ ਲੁੰਡੇਵਾਲਾ 'ਚ ਛੱਤ ਡਿੱਗਣ ਨਾਲ ਨੂੰਹ ਦੀ ਮੌਤ-ਸੱਸ ਗੰਭੀਰ ਜ਼ਖ਼ਮੀ <br/>
Ad Position 24