23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੱਕਾਂਵਾਲੀ ਰਾਜਬਾਹੇ 'ਚ ਪਿਆ 50 ਫੁੱਟ ਚੌੜਾ ਪਾੜ, ਖੇਤਾਂ ਵਿਚ ਭਰਿਆ ਪਾਣੀ

Ad Position 21
No active advertisement
ਅਜੀਤ ਡੈਸਕ 08-05-2026
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਸੱਕਾਂਵਾਲੀ ਵਿਖੇ ਰਜਬਾਹੇ ਵਿਚ ਪਾੜ ਪੈਣ ਕਾਰਨ ਖੇਤਾਂ 'ਚ ਪਾਣੀ ਭਰਨ ਦੀ ਸੂਚਨਾ ਹੈ | ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ ਨੇ ਦੱਸਿਆ ਕਿ ਤੇਜ਼ ਹਨੇਰੀ ਝੱਖੜ ਕਾਰਨ ਸੱਕਾਂਵਾਲੀ ਰਾਜਬਾਹੇ ਵਿਚ ਦਰੱਖ਼ਤ ਟੁੱਟ ਕੇ ਡਿੱਗ ਪਏ ਅਤੇ ਰਾਜਬਾਹਾ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਸੱਕਾਂਵਾਲੀ ਦੇ ਰਕਬੇ ਵਿਚ ਟੁੱਟ ਗਿਆ | ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਕਰਕੇ ਰਜਬਾਹਾ ਟੁੱਟਦਾ ਰਿਹਾ ਹੈ | ਕਿਸਾਨਾਂ ਵਲੋਂ ਇਲਜ਼ਾਮ ਲਾਏ ਗਏ ਹਨ ਕਿ ਜਦੋਂ ਕੱਲ੍ਹ ਮੌਸਮ ਵਿਭਾਗ ਵਲੋਂ ਹਨੇਰੀ ਤੇ ਮੀਂਹ ਦਾ ਅਲਰਟ ਕਰ ਦਿੱਤਾ ਗਿਆ ਸੀ | ਇਸ ਦੇ ਬਾਵਜੂਦ ਵੀ ਰਾਜਬਾਹੇ ਵਿਚੋਂ ਪਾਣੀ ਘੱਟ ਨਹੀਂ ਕੀਤਾ ਗਿਆ | ਕਿਸਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਵਲੋਂ ਨਹਿਰੀ ਵਿਭਾਗ ਨੂੰ ਸੂਚਿਤ ਕਰਕੇ ਇਸ ਰਾਜਬਾਹੇ ਵਿਚ ਪਾਣੀ ਥੋੜ੍ਹਾ ਘੱਟ ਕਰਵਾਇਆ ਗਿਆ ਸੀ | ਖ਼ਬਰ ਲਿਖੇ ਜਾਣ ਤੱਕ ਰਾਜਬਾਹੇ ਦੇ ਪਾਣੀ ਕਾਰਨ ਕਿਸਾਨ ਗੁਰਜੀਤ ਸਿੰਘ ਪੁੱਤਰ ਰਣ ਸਿੰਘ ਦੀ ਦੋ ਏਕੜ ਮੱਕੀ ਅਤੇ ਕਿਸਾਨ ਜਸਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਸੱਕਾਂਵਾਲੀ ਦੀ 3 ਏਕੜ ਮੱੱਕੀ ਦੀ ਫ਼ਸਲ ਵਿਚ ਪਾਣੀ ਭਰਨ ਕਾਰਨ ਨੁਕਸਾਨ ਹੋ ਗਿਆ | ਇਸ ਮੌਕੇ ਕਿਸਾਨ ਸਤਨਾਮ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਡੀ.ਸੀ. ਰਾਹੁਲ ਚਾਬਾ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਜ਼ਿਲ੍ਹੇ ਭਰ 'ਚ ਰਾਤ ਸਮੇਂ ਵਿਸ਼ੇਸ਼ ਚੈਕਿੰਗ
Ad Position 24