ਕੋਟਕਪੂਰਾ, 8 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੀ ਧਰਤੀ 'ਤੇ ਦੀ 'ਸ਼ੁਕਰਾਨਾ ਯਾਤਰਾ' ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿਚ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਮਹਿਬੂਬ ਨੇਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਜ਼ਜ਼ਬਾਤੀ ਤਕਰੀਰਾਂ ਸੁਣੀਆਂ | ਭਾਵੇਂ ਕਿ ਇਹ ਯਾਤਰਾ ਨਿਰਧਾਰਤ ਸਮੇਂ ਤੋਂ ਕੁਝ ਸਮਾਂ ਦੇਰੀ ਨਾਲ ਪੁੱਜੀ ਸੀ, ਪਰ ਇਸ ਦੇ ਬਾਵਜੂਦ ਵੀ ਵਰਕਰ ਅਤੇ ਸਮਰਥਕ ਬੇਸਬਰੀ ਨਾਲ ਮੁੱਖ ਮੰਤਰੀ ਪੰਜਾਬ ਦੀ ਨਿੱਘੀ ਆਮਦ ਨੂੰ ਉਡੀਕਦੇ ਰਹੇ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸਫ਼ਲ ਹੋਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੱਢੀ ਗਈ 'ਸ਼ੁਕਰਾਨਾ ਯਾਤਰਾ' ਦਾ ਕੋਟਕਪੂਰਾ ਦੀ ਪਵਿੱਤਰ ਧਰਤੀ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਪਾਰਟੀ ਸਮੇਤ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਸੁਰ 'ਚ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਲੋਕ ਜਾਗ ਚੁੱਕੇ ਹਨ ਅਤੇ ਪੰਜਾਬ ਦੀ ਸੱਤ੍ਹਾ 'ਤੇ ਇਨ੍ਹਾਂ ਪਾਰਟੀਆਂ ਨੂੰ ਕਾਬਜ਼ ਨਹੀਂ ਹੋਣ ਦੇਣਗੇ | ਇਸ ਮੌਕੇ ਭਾਈ ਸੁਖਰਾਜ ਸਿੰਘ ਨਿਆਮੀਵਾਲਾ, ਬਾਬਾ ਕੁਲਵੰਤ ਸਿੰਘ ਚਾਣਕੀਆ, ਬਾਬਾ ਕਮਲਜੀਤ ਸਿੰਘ ਡੇਰਾ ਭੋਰੇ ਵਾਲਾ, ਬਾਬਾ ਜਗਤਾਰ ਜੀ ਸੈਨੇਵਾਲਾ, ਬਾਬਾ ਰਾਮਦਾਸ ਜੀ ਧੂੜਕੋਟ ਵਾਲੇ, ਬਾਬਾ ਦਰਸ਼ਨ ਸਿੰਘ ਕੋਟਫੱਤਾ, ਬਾਬਾ ਸੁਖਦੇਵ ਸਿੰਘ ਪੰਜਗਰਾਈਾ ਅਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਸਮੇਤ ਕਈ ਸੰਤ ਮਹਾਪੁਰਸ਼ਾਂ ਤੋਂ ਇਲਾਵਾ ਬਾਘਾਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੈਂਬਰ ਆਫ਼ ਕਾਮਰਸ ਓਾਕਾਰ ਗੋਇਲ, ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਜਸਵਿੰਦਰ ਸਿੰਘ ਜੌੜ, ਰਮਨ ਮਨਚੰਦਾ, ਮਨਤਾਰ ਸਿੰਘ ਮੱਕੜ, ਹਰਪਾਲ ਸਿੰਘ ਸੰਧੂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਸੁਖਜੀਤ ਸਿੰਘ ਢਿੱਲਵਾਂ, ਦਰਸ਼ਨ ਸਿੰਘ ਭੱਟੀ ਗਿਆਨ ਸਿੰਘ ਖੀਵਾ, ਮਨਜੀਤ ਸ਼ਰਮਾ, ਜਗਜੀਤ ਸਿੰਘ ਸੁਪਰਡੈਂਟ, ਲੈਕਚਰਾਰ ਜਲੌਰ ਸਿੰਘ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲਾ, ਸ਼ਰਨਜੀਤ ਸਿੰਘ, ਸਰਪੰਚ ਡਿਪਟੀ ਸਿੰਘ ਨੱਥੇ ਵਾਲਾ, ਬੱਬੂ ਸਿੱਖਾਂ ਵਾਲਾ, ਭੋਲਾ ਬਰਾੜ ਕੋਟਸੁਖੀਆ, ਦਿਲਬਾਗ ਸਿੰਘ, ਮਿੰਟੂ ਗਿੱਲ, ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਹਾਜ਼ਰ ਸਨ |