15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਦੇ ਸਕੂਲਾਂ 'ਚ 11 ਮਈ ਨੂੰ 'ਨੈਸ਼ਨਲ ਟੈਕਨਾਲੋਜੀ ਦਿਵਸ' ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 09-05-2026
ਜੈਤੋ, 8 ਮਈ (ਗੁਰਮੀਤਪਾਲ ਰੋੜੀਕਪੂਰ)-ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੂਲ ਸਿੱਖਿਆ ਵਿਭਾਗ ਵਲੋਂ 11 ਮਈ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ 'ਨੈਸ਼ਨਲ ਟੈਕਨਾਲੋਜੀ ਦਿਵਸ 2026' ਮਨਾਇਆ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ | ਇਸ ਸਾਲ ਦਾ ਥੀਮ ਨਵੀਨਤਾ ਅਤੇ ਸਾਈਬਰ ਸੁਰੱਖਿਆ ਰਾਹੀਂ ਭਵਿੱਖ ਨੂੰ ਸਸ਼ਕਤ ਬਣਾਉਣਾ ਰੱਖਿਆ ਗਿਆ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਵਿਚ ਵਿਗਿਆਨ, ਤਕਨਾਲੋਜੀ ਅਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਜ਼ਿਲ੍ਹੇ ਦੇ ਡੀ.ਆਰ.ਪੀ ਕੰਪਿਊਟਰ ਕੁਲਦੀਪ ਸਿੰਘ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਦੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਦੱਸਿਆ ਕਿ ਇਸ ਦਿਨ ਸਮੂਹ ਸਕੂਲਾਂ ਵਿਚ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਭਾਰਤ ਦੀਆਂ ਵਿਗਿਆਨ, ਅੰਤਰਿਕਸ਼, ਆਈਟੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਦੌਰਾਨ ਇਕ ਰਾਜ ਪੱਧਰੀ ਟੈਕਨੋਲੋਜੀ ਸਾਈਬਰ ਅਵੇਅਰਨੈਸ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਜਾਵੇਗਾ, ਜਿਸ ਰਾਹੀਂ ਵਿਦਿਆਰਥੀਆਂ ਦੀ ਡਿਜ਼ੀਟਲ ਲਿਟਰੇਸੀ ਅਤੇ ਸਾਇਬਰ ਸੁਰੱਖਿਆ ਸਬੰਧੀ ਜਾਣਕਾਰੀ ਦੀ ਪਰਖ ਕੀਤੀ ਜਾਵੇਗੀ | ਆਈ ਸੀ ਟੀ ਵਿਭਾਗ ਫ਼ਰੀਦਕੋਟ ਦੇ ਪਰਵੀਨ ਕੁਮਾਰੀ ਅਤੇ ਦਲਵਿੰਦਰ ਸਿੰਘ ਨੇ ਦੱਸਿਆ ਕਿ ਐਸ.ਸੀ.ਈ.ਆਰ.ਟੀ. ਪੰਜਾਬ ਨੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਟੈਕਨੋਲੋਜੀ ਦਿਵਸ ਨਾਲ ਸੰਬੰਧਿਤ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਹੈਸ਼ ਪੰਜਾਬ ਸਕੂਲਜ਼ ਸੈਲੀਬ੍ਰੇਟ ਟੈਕ ਹੈਸ਼ਟੈਗ ਨਾਲ ਸਾਂਝੀਆਂ ਕਰਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਜਥੇਬੰਦੀ 'ਚ ਮਿਹਨਤੀ ਵਰਕਰਾਂ ਨੂੰ ਥਾਂ ਦਿੱਤੀ ਜਾਵੇਗੀ-ਕੋਟ ਸੁਖੀਆ, ਲਾਲੀ... ਅਗਲੀ ਖ਼ਬਰ ਕੋਟਕਪੂਰਾ 'ਚ 'ਸ਼ੁਕਰਾਨਾ ਯਾਤਰਾ' ਦਾ ਹਜ਼ਾਰਾਂ ਵਰਕਰਾਂ ਵਲੋਂ ਭਰਵਾਂ ਸਵਾਗਤ
Ad Position 24