14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਰੇਗਾ ਕੰਮਾਂ ਵਿਚ ਵਿਤਕਰੇਬਾਜ਼ੀ ਵਿਰੁੱਧ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 09-05-2026
ਫ਼ਰੀਦਕੋਟ, 8 ਮਈ (ਸਰਬਜੀਤ ਸਿੰਘ)-ਪਿੰਡ ਪਹਿਲੂਵਾਲਾ ਵਿਖੇ ਨਰੇਗਾ ਮਜ਼ਦੂਰਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਵੱਡੀ ਗਿਣਤੀ ਵਿਚ ਨਰੇਗਾ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਨਰੇਗਾ ਪ੍ਰਾਪਤ ਰੋਜ਼ਗਾਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ਪਿਪਲੀ ਵਲੋਂ ਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਕੱਠੇ ਹੋਏ ਨਰੇਗਾ ਵਰਕਰਾਂ ਨੇ ਦੱਸਿਆ ਕਿ ਪਿੰਡ ਪਹਿਲੂਵਾਲਾ ਵਿਖੇ ਕੁਝ ਕੁ ਚਹੇਤੇ ਮਜ਼ਦੂਰਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ ਬਾਕੀ ਮਜ਼ਦੂਰ ਵਿਹਲੇ ਦਿਨਾਂ ਵਿਚ ਫਾਕੇ ਕੱਟ ਰਹੇ ਹਨ ਅਤੇ ਬਹੁਤਿਆਂ ਦੇ ਪਿਛਲੇ ਕੀਤੇ ਕੰਮਾਂ ਦੇ ਪੈਸੇ ਨਹੀਂ ਮਿਲ ਰਹੇ | ਸਿਰਫ 10 ਕੁ ਮਜ਼ਦੂਰਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ ਬਾਕੀ ਸੈਂਕੜੇ ਮਜ਼ਦੂਰ ਵਿਹਲੇ ਬੈਠੇ ਹਨ | ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਨਰੇਗਾ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਕਿਹਾ ਕਿ ਪਿੰਡਾਂ ਵਿਚ ਨਰੇਗਾ ਬੰਦ ਹੋਣ ਦਾ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲ ਸੱਚਾਈ ਇਹ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਰੇਗਾ ਦੀ ਥਾਂ 'ਤੇ ਇਕ ਨਵਾਂ ਕਾਨੂੰਨ ਵਿਕਸਿਤ ਭਾਰਤ ਗ੍ਰਾਮ ਰੁਜ਼ਗਾਰ ਐਂਡ ਅਜੀਵਕਾ ਮਿਸ਼ਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਇਹ ਨਵਾਂ ਕਾਨੂੰਨ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਉਨੀ ਦੇਰ ਨਰੇਗਾ ਨੂੰ ਬੰਦ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪਿਛਲੇ ਨਰੇਗਾ ਕਾਨੂੰਨ ਦੇ ਮੁਤਾਬਿਕ ਅਰਜੀਆਂ ਭਰ ਕੇ ਦਫ਼ਤਰ ਵਿਚ ਦਿੱਤੀਆਂ ਜਾਣ ਅਤੇ ਕਾਨੂੰਨ ਅਨੁਸਾਰ 15 ਦਿਨਾਂ ਦੇ ਵਿਚ ਵਿਚ ਕੰਮ ਮਿਲਣਾ ਚਾਹੀਦਾ ਹੈ | ਜੇਕਰ ਕੰਮ ਨਹੀਂ ਤਾਂ ਬੇਰੁਜ਼ਗਾਰੀ ਭੱਤਾ ਲਾਗੂ ਹੋਣਾ ਚਾਹੀਦਾ ਹੈ | ਨਰੇਗਾ ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਬਿਨਾਂ ਵਿਤਕਰੇ ਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ | ਜੇਕਰ ਕੰਮ ਨਾ ਦਿੱਤਾ ਗਿਆ ਆਉਣ ਵਾਲੇ ਦਿਨਾਂ ਵਿਚ ਮਜ਼ਦੂਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਮਜ਼ਦੂਰਾਂ ਨੇ ਤੰਗ ਪ੍ਰੇਸ਼ਾਨ ਅਤੇ ਵਿਤਕਰੇਬਾਜ਼ੀ ਖ਼ਿਲਾਫ਼ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹੀਰਾ ਸਿੰਘ, ਫੀਰਾ ਸਿੰਘ, ਪਾਲੋ ਕੌਰ ਅਤੇ ਹੋਰ ਨਰੇਗਾ ਵਰਕਰ ਤੇ ਆਗੂ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰੀਨੌਂ ਦੀਆਂ ਦਸਮੇਸ਼ ਵਿੱਦਿਅਕ ਸੰਸਥਾਵਾਂ 'ਚ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਕਾਬੂ
Ad Position 24