13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਵਰਤ ਰਹੇ ਹਨ ਹੱਥਕੰਡੇ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 09-05-2026
ਬਰਗਾੜੀ, 8 ਮਈ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਦੇ ਭਰਾਤਾ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ, ਸੀਨੀਅਰ ਅਕਾਲੀ ਸੁਰਜੀਤ ਸਿੰਘ ਸ਼ਤਾਬ ਆਦਿ ਆਗੂਆਂ ਨੇ ਯੂਥ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਬਰਗਾੜੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪਾਸਿਓਾ ਕਮਜ਼ੋਰ ਕਰਨ ਲਈ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਹਰ ਤਰਾਂ ਦੇ ਹੱਥਕੰਡੇ ਵਰਤ ਰਹੀਆਂ ਹਨ | ਇਹ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਬਹੁਤ ਲੰਮੇਂ ਸਮੇਂ ਖਾਸ ਕਰ 2015 ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਲਈ ਲਗਾਤਾਰ ਸਰਗਰਮ ਹਨ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਦੋ ਪਾਰਟੀਆਂ ਦੀਆਂ ਸਰਕਾਰਾਂ ਬਦਲ ਗਈਆਂ ਪ੍ਰੰਤੂ ਹੁਣ ਤੱਕ ਦੀ ਹਰ ਸਰਕਾਰ ਦੇ ਮੁੱਖ ਮੰਤਰੀ ਅਤੇ ਦੂਸਰੇ ਮੰਤਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦਾ ਭੂਤ ਹੀ ਵਿਖਾਈ ਦੇ ਰਿਹਾ ਹੈ | ਵਿਰੋਧੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਦੇ ਹੋਣ ਵਾਲੇ ਵਿਕਾਸ ਨੂੰ ਰੋਕਣ ਲਈ ਪੰਥਕ ਮਖੌਟੇ ਵਾਲੇ ਅਤੇ ਕੁਝ ਹੋਰ ਲੋਕ ਤਿਆਰ ਕੀਤੇ ਹੋਏ ਹਨ | ਵਿਰੋਧੀਆਂ ਨੂੰ ਪਤਾ ਹੈ ਕਿ ਪੰਜਾਬ ਦੇ ਹੱਕਾਂ ਲਈ ਸਭ ਤੋਂ ਵੱਧ ਤਾਕਤਵਰ ਆਵਾਜ਼ ਬੁਲੰਦ ਕਰਨ ਵਾਲਾ ਸ਼੍ਰੋਮਣੀ ਅਕਾਲੀ ਹੀ ਹੈ ਜੋ ਕਿਸੇ ਅੱਗੇ ਝੁਕੇਗਾ ਨਹੀਂ ਅਤੇ ਸੁਖਬੀਰ ਸਿੰਘ ਬਾਦਲ ਪ੍ਰਤੀ ਵੀ ਇਹ ਧਾਰਨਾ ਬਣੀ ਹੋਈ ਹੈ ਕਿ ਜੋ ਵਾਅਦਾ ਸੁਖਬੀਰ ਸਿੰਘ ਬਾਦਲ ਨੇ ਕਰ ਲਿਆ ਉਹ ਵਾਅਦਾ ਹਰ ਹਾਲਤ ਪੂਰਾ ਹੋਵੇਗਾ | ਬਾਦਲ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਲੋਕਾਂ ਨੂੰ ਵਾਅਦੇ ਅਨੁਸਾਰ ਸਰਕਾਰ ਦੇ ਪੂਰੇ ਸਮੇਂ ਪੰਜ ਸਾਲ ਸਹੂਲਤਾਂ ਦਿੱਤੀਆਂ | ਬਾਦਲ ਸਰਕਾਰ ਨੇ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨੂੰ ਮਜ਼ਬੂਤ ਕੀਤਾ ਜਿਸ ਨਾਲ ਪੰਜਾਬ ਵਿਚ ਵੱਡੇ ਪੱਧਰ 'ਤੇ ਇੰਡਸਟਰੀ ਆਈ | ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਸਮੇਂ ਕਿਸਾਨਾਂ ਨਾਲ ਸਬੰਧਿਤ ਸਹਿਕਾਰਤਾ ਵਿਭਾਗ ਖਤਮ ਹੋਣ ਕਿਨਾਰੇ ਹੈ ਜਦੋਂ ਕਿ ਬਾਦਲ ਸਰਕਾਰ ਅਤੇ ਉਨ੍ਹਾਂ ਦੇ ਪਿਤਾ ਸਵ. ਜਸਵਿੰਦਰ ਸਿੰਘ ਬਰਾੜ ਜਦੋਂ ਸਹਿਕਾਰਤਾ ਮੰਤਰੀ ਸਨ ਤਾਂ ਸਹਿਕਾਰਤਾ ਵਿਭਾਗ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਆਦਿ ਨੂੰ ਹਰ ਤਰਾਂ ਦੀ ਸਹੂਲਤ ਦਿੰਦਾ ਸੀ | ਭਗਵੰਤ ਮਾਨ ਸਰਕਾਰ ਨੇ ਤਾਂ ਪੰਜਾਬ ਸਿਰ ਕਰਜ਼ਾ, ਭਿ੍ਸ਼ਟਾਚਾਰ, ਧੱਕੇਸ਼ਾਹੀ, ਬੇਇਨਸਾਫ਼ੀ, ਝੂਠ ਆਦਿ ਵਿਚ ਹੱਦਾਂ ਹੀ ਪਾਰ ਕਰ ਦਿੱਤੀਆਂ | ਇਹ ਸਰਕਾਰ ਇਸ਼ਤਿਹਾਰਬਾਜ਼ੀ ਰਾਹੀਂ ਵਿਕਾਸ ਦੇ ਨਾਂਅ 'ਤੇ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ 'ਤੇ ਕੋਈ ਵੀ ਵਿਕਾਸ ਕਾਰਜ, ਕੋਈ ਸਰਕਾਰੀ ਨੌਕਰੀ ਆਦਿ ਵਿਖਾਈ ਨਹੀਂ ਦੇ ਰਹੇ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਥ ਦੀ ਭਲਾਈ ਲਈ ਪੰਜਾਬ ਵਿਰੋਧੀ ਲੋਕਾਂ ਨੂੰ ਪਛਾਣਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਪੰਜਾਬ ਫਿਰ ਤੋਂ ਅਸਲ ਵਿਕਾਸ ਦੇ ਰਾਹ ਤੁਰ ਸਕੇ ਅਤੇ ਪੰਜਾਬ ਦਾ ਭਵਿੱਖ ਸੁਰੱਖਿਅਤ ਹੋ ਸਕੇ | ਇਸ ਮੌਕੇ ਐਨ.ਆਰ.ਆਈ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗੋਂਦਾਰਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਕੁਲਦੀਪ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਮਜੀਠਾ 'ਚ ਕਾਂਗਰਸ ਦੀ ਵੱਧ ਰਹੀ ਚੜ੍ਹਤ ਤੋਂ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪਈ- ਭਗਵੰਤ ਪਾਲ ਸੱਚਰ <br/> ਅਗਲੀ ਖ਼ਬਰ ਭਾਕਿਯੂ ਲੱਖੋਵਾਲ 15 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗਾ-ਆਗੂ
Ad Position 24