13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰ ਵਲੋਂ ਵਪਾਰੀਆਂ ਦੇ ਹਿੱਤਾਂ ਦੀ ਕੀਤੀ ਜਾਵੇਗੀ ਰਾਖੀ-ਐਸ.ਡੀ.ਐਮ.

Ad Position 21
No active advertisement
ਅਜੀਤ ਡੈਸਕ 09-05-2026
ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਕਮਿਸ਼ਨਰ ਰਾਜ ਕਰ ਦੀ ਮੀਟਿੰਗ ਗਾਂਧੀ ਚੌਕ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ | ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਕੁਲਵਿੰਦਰ ਕਾਂਡਾ ਨੇ ਵਪਾਰੀਆਂ ਦੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਐਸ.ਡੀ.ਐਮ. ਨੂੰ ਇਸ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਵਲੋਂ ਜ਼ਿਆਦਾਤਰ ਸਮੱਸਿਆ ਦੇ ਹੱਲ ਕੀਤੇ ਗਏ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤਾਂ ਜੋ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਹੋ ਸਕੇ ਅਤੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ | ਇਸ ਮੌਕੇ ਮਨਜਿੰਦਰ ਸਿੰਘ ਈ.ਟੀ.ਓ., ਏ.ਐੱਫ਼.ਐੱਸ.ਓ. ਮਨਿੰਦਰ ਸਿੰਘ, ਬਿਜਲੀ ਵਿਭਾਗ ਤੋਂ ਬਲਜੀਤ ਸਿੰਘ ਐਸ.ਡੀ.ਓ., ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਮਨਪ੍ਰੀਤ ਸਿੰਘ ਏ.ਡੀ.ਓ, ਵਰੁਣ ਸਹੋਤਾ ਈ.ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਵਪਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ 72 ਘੰਟਿਆਂ ਵਿਚ ਕਣਕ ਦੀ ਫ਼ਸਲ ਮੰਡੀਆਂ 'ਚੋਂ ਚੁਕਵਾਉਣ 'ਚ ਅਸਫ਼ਲ-ਹਰਪ੍ਰਤਾਪ <br/> ਅਗਲੀ ਖ਼ਬਰ ਲੋਕ ਸੰਘਰਸ਼ ਨੂੰ ਬੂਰ ਪਿਆ
Ad Position 24