ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚੈਤਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਂ ਦਿਵਸ ਬੜੀ ਧੂਮਧਾਮ ਅਤੇ ਖੁਸ਼ੀ ਨਾਲ ਮਨਾਇਆ ਗਿਆ | ਸਮਾਗਮ ਵਿਚ ਵਿਦਿਆਰਥੀਆਂ ਦੀਆਂ ਮਾਵਾਂ ਨੇ ਬੜੇ ਚਾਵਾਂ ਨਾਲ ਹਿੱਸਾ ਲਿਆ | ਸਕੂਲ ਵਲੋਂ ਮਾਵਾਂ ਲਈ ਵੱਖ-ਵੱਖ ਰੰਗਾਰੰਗ ਅਤੇ ਮਨੋਰੰਜਕ ਗੇਮਾਂ ਕਰਵਾਈਆਂ ਗਈਆਂ | ਵਿਦਿਆਰਥੀਆਂ ਵਲੋਂ ਮਾਵਾਂ ਨੂੰ ਸਮਰਪਿਤ ਸਕਿੱਟ, ਨਾਚ, ਭੰਗੜਾ, ਕਵਿਤਾਵਾਂ ਅਤੇ ਸ਼ਬਦ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ | ਮਾਵਾਂ ਵਲੋਂ ਵੀ ਆਪਣੇ ਵਿਚਾਰ ਅਤੇ ਪ੍ਰੇਰਣਾਦਾਇਕ ਭਾਸ਼ਣ ਪੇਸ਼ ਕੀਤੇ ਗਏ | ਮਾਵਾਂ ਨੇ ਸਕੂਲ ਦੇ ਇਸ ਉਪਰਾਲੇ ਦੀ ਖੂਬ ਪ੍ਰਸੰਸਾ ਕੀਤੀ ਅਤੇ ਆਪਣੇ ਅਨੁਭਵ ਸਾਂਝੇ ਕੀਤੇ | ਸਮਾਗਮ ਦੇ ਅੰਤ ਵਿਚ ਸਕੂਲ ਦੀ ਪਿ੍ੰਸੀਪਲ ਨਿਸ਼ਾ ਟੱਕਰ ਵਲੋਂ ਸਭ ਮਾਤਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਮਾਂ ਦੇ ਪਿਆਰ ਅਤੇ ਤਿਆਗ ਦੀ ਮਹੱਤਤਾ ਬਾਰੇ ਦੱਸਿਆ ਗਿਆ |